ਮਹਿਲਾਵਾਂ ਦੀ ਸਿਹਤ, ਸਫ਼ਾਈ ਤੇ ਰੋਜ਼ਗਾਰ ਨਾਲ ਸਬੰਧਤ ਲਗਾਇਆ ਵਿਸ਼ੇਸ਼ ਕੈਂਪ
ਮਹਿਲਾਵਾਂ ਦੀ ਸਿਹਤ, ਸਫ਼ਾਈ ਤੇ ਰੋਜ਼ਗਾਰ ਨਾਲ ਸਬੰਧਤ ਲਗਾਇਆ ਵਿਸ਼ੇਸ਼ ਕੈਂਪ
Publish Date: Thu, 12 Feb 2026 08:48 PM (IST)
Updated Date: Fri, 13 Feb 2026 04:15 AM (IST)

* ਵਿਧਾਇਕਾ ਜੀਵਨਜੋਤ ਕੌਰ ਨੇ ਔਰਤਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਕੀਤਾ ਜਾਗੂਰਕ, ਸਰਕਾਰੀ ਯੋਜਨਾਵਾਂ ਬਾਰੇ ਵੀ ਦਿੱਤੀ ਜਾਣਕਾਰੀ ਫੋਟੋ-33 ਕੈਪਸ਼ਨ : ਸਰੂਪ ਰਾਣੀ ਕਾਲਜ ਵਿਖੇ ਲਗਾਏ ਗਏ ਕੈਂਪ ਦੌਰਾਨ ਲੜਕੀਆਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਵਿਧਾਇਕ ਜੀਵਨ ਜੋਤ ਕੌਰ ਅਤੇ ਹੋਰ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਇਕ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਮਹਿਲਾਵਾਂ ਦੀ ਸਿਹਤ, ਸਫ਼ਾਈ ਅਤੇ ਰੋਜ਼ਗਾਰ ਨਾਲ ਸਬੰਧਿਤ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਸਮਾਗਮ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਕਰਵਾਇਆ ਗਿਆ। ਸਮਾਗਮ ਵਿਚ ਜੀਵਨ ਜੋਤ ਕੌਰ ਵਿਧਾਇਕ ਹਲਕਾ ਅੰਮ੍ਰਿਤਸਰ ਪੂਰਬੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਮਹਿਲਾਵਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਰੋਜ਼ਗਾਰ/ਸਵੈ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਔਰਤਾਂ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿਿਦਆਰਥਣਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਿਦਆਰਥਣਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਿਦਆਥਰਣਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਹਰੇਕ ਪਰਿਵਾਰ ਆਪਣਾ ਸਿਹਤ ਬੀਮਾ ਯੋਜਨਾ ਕਾਰਡ ਬਣਾ ਸਕੇ। ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਰੋਜ਼ਗਾਰ, ਸਿਹਤ, ਸਮਾਜਿਕ ਨਿਆਂ ਤੇ ਅਧਿਕਾਰਤਾ, ਖੇਤੀਬਾੜੀ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਤੇ ਹੋਰ ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਲਗਾਏ ਗਏ, ਜਿੱਥੇ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਤੋਂ ਇਲਾਵਾ ਇਸ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਕੈਂਪ ਦਾ ਮੁੱਖ ਆਕਰਸ਼ਣ ਰੋਜ਼ਗਾਰ ਮੇਲਾ ਰਿਹਾ, ਜਿਸ ਵਿਚ ਕਰੀਬ 464 ਵਿਿਦਆਰਥੀਆਂ ਨੇ ਰੋਜ਼ਗਾਰ ਦੇ ਮੌਕਿਆਂ ਲਈ ਰਜਿਸਟ੍ਰੇਸ਼ਨ ਕਰਵਾਈ। ਜਿੰਨਾ ’ਚ 21 ਵਿਦਿਆਰਥੀਆਂ ਨੂੰ ਮੌਕੇ ’ਤੇ ਹੀ ਜਾਬ ਆਫ਼ਰ ਪਤਰ ਵੱਡੇ ਗਏ ਅਤੇ 229 ਲੜਕੀਆਂ ਨੂੰ ਨੌਕਰੀ ਲਈ ਚੁਣਿਆਂ ਗਿਆ। ਇਸ ਕੈਂਪ ਵਿਚ 17 ਵੱਖ-ਵੱਖ ਕੰਪਨੀਆਂ ਨੇ ਲੜਕੀਆਂ ਨੂੰ ਰੋਜ਼ਗਾਰ ਦੇਣ ਲਈ ਕੈਂਪ ਲਗਾਏ ਸਨ, ਜਿਨ੍ਹਾਂ ਵਿਚੋਂ ਪੁਖਰਾਜ ਹੈਲਥ ਕੇਅਰ, ਐਲਆਈਸੀ, ਐਸਬੀਆਈ ਲਾਈਫ ਇੰਸ਼ੋਰੈਂਸ, ਨਿਧਿਆ ਵੈਲਥ, ਐਜਾਈਲ ਹਰਬਲ, ਮੈਕਸੀਕਸ ਕੋਚਰਟੈਕ, ਪੀਐਨਬੀ ਮੈਟਲਾਈਫ ਇੰਸ਼ੋਰੈਂਸ, ਸਟਾਰ ਹੈਲਥ ਐਂਡ ਅਲਾਈਡ ਇੰਸ਼ੋਰੈਂਸ, ਲੌਂਗ ਲਾਚੀ ਕੈਫੇ, ਸਵਾਨੀ ਮੋਟਰਜ਼, ਡੀ-ਮਾਰਟ ਅੰਮ੍ਰਿਤਸਰ, ਐਨਫਿਊਜ਼ ਸਲਿਊਸ਼ਨਜ਼, ਕੇਅਰ ਹੈਲਥ ਇੰਸ਼ੋਰੈਂਸ, ਜ਼ੂਡੀਓ ਸਟੋਰ, ਵੈਬਰਜ਼, ਏਓਐਸਸੀ, ਵਰਲਡਵਾਈਡ ਸਲਿਊਸ਼ਨਜ਼ ਆਦਿ ਕੰਪਨੀਆਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਡਿਪਟੀ ਡਾਇਰੈਕਟਰ ਸੀਈਓ ਤੀਰਥਪਾਲ ਸਿੰਘ, ਪ੍ਰਿੰਸੀਪਲ ਸਰੂਪ ਰਾਣੀ ਕਾਲਜ ਕਿਰਨਜੀਤ ਬੱਲ, ਸੀਡੀਪੀਓ ਮੀਨਾ ਦੇਵੀ, ਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।