ਸੁਪਨਿਆਂ ਨੂੰ ਪੂਰਾ ਕਰਨ ਵਾਸਤੇ ਸਾਕਾਰਾਤਮਕ ਸੋਚ ਰੱਖੋ : ਡਾ. ਮਹਿਤਾਬ ਸਿੰਘ
ਸੁਪਨਿਆਂ ਨੂੰ ਪੂਰਾ ਕਰਨ ਵਾਸਤੇ ਸਾਕਾਰਾਤਮਕ ਸੋਚ ਰੱਖੋ :ਡਾ. ਮਹਿਤਾਬ ਸਿੰਘ
Publish Date: Sat, 14 Feb 2026 04:03 PM (IST)
Updated Date: Sat, 14 Feb 2026 04:06 PM (IST)

ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਇਸ ਰੰਗਾਰੰਗ ਪ੍ਰੋਗਰਾਮ ਵਿਚ ਡਾ. ਮਹਿਤਾਬ ਸਿੰਘ ਆਈਪੀਐਸ, ਐਸਐਸਪੀ ਬਟਾਲਾ ਨੇ ਮੁੱਖ ਮਹਿਮਾਨ ਅਤੇ ਅਮਨਪ੍ਰੀਤ ਸਿੰਘ ਪੀਸੀਐਸ, ਐਸਡੀਐਮ ਬਾਬਾ ਬਕਾਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਸ਼ਦੀਪ ਸਿੰਘ ਰੰਧਾਵਾ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ। ਵਿਦਿਆਰਥੀਆਂ ਵੱਲੋਂ ਵੈਲਕਮ ਗੀਤ ਗਾ ਕੇ ਆਏ ਹੋਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਇਸ ਸਮਾਗਮ ਦਾ ਵਿਸ਼ੇਸ਼ ਥੀਮ ਅਰਮਾਨਾ ਭਰੀ ਉਡਾਣ ’ਤੇ ਆਧਾਰਿਤ ਸੀ। ਜਿਸ ਵਿਚ ਵਿਦਿਆਰਥੀਆਂ ਵੱਲੋਂ ਆਪਣੇ ਅਰਮਾਨਾਂ ਨੂੰ ਪੂਰਾ ਕਰਨ ਤੇ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਿਦਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ਲੁਡੀ, ਗਿੱਧਾ ਅਤੇ ਭੰਗੜਾ ਆਦਿ ਰਾਹੀਂ ਆਏ ਹੋਏ ਦਰਸ਼ਕਾਂ ਦਾ ਮਨੋਰੰਜਨ ਕੀਤਾ ਗਿਆ। ਵਿਦਿਆਰਥੀਆਂ ਅਤੇ ਮਾਪਿਆਂ ਦੇ ਚਿਹਰੇ ਉੱਪਰ ਖੁਸ਼ੀ ਦੇਖੀ ਗਈ ਅਧਿਆਪਕਾਂ ਦੀ ਹੌਸਲਾ ਅਫਜ਼ਾਈ ਸਦਕਾ ਬੱਚਿਆਂ ਨੇ ਆਪਣੀਆਂ ਆਈਟਮਾਂ ਨੂੰ ਸਟੇਜ ਤੇ ਬਾਖੂਬੀ ਨਿਭਾਇਆ। ਐਸਐਸਪੀ ਡਾ. ਮਹਿਤਾਬ ਸਿੰਘ ਵੱਲੋਂ ਬੱਚਿਆਂ ਦੁਆਰਾ ਪ੍ਰਦਰਸ਼ਿਤ ਕੀਤੇ ਗਏ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਸੰਬੋਧਨ ਵਿਚ ਕਿਹਾ ਕਿ ਇਹ ਸਮਾਗਮ ਇਕ ਦਿਨ ਦਾ ਨਹੀਂ ਸਗੋਂ, ਹਰ ਇਕ ਵਿਦਿਆਰਥੀ ਦੇ ਸਾਰੇ ਸਾਲ ਦੀ ਮਿਹਨਤ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਬੱਚਿਆਂ ਨੂੰ ਕਿਹਾ ਕਿ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਵਾਸਤੇ ਵੱਡਾ ਸੋਚੋ ਤੇ ਸਾਕਾਰਾਤਮਕ ਸੋਚ ਰੱਖੋ। ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਵੀ ਅਫਜਾਈ ਕੀਤੀ ਗਈ। ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਅਤੇ ਮੈਨੇਜਿੰਗ ਡਾਇਰੈਕਟਰ ਹਰਸ਼ਦੀਪ ਸਿੰਘ ਰੰਧਾਵਾ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਸੰਸਥਾ ਵਿਚ ਪਹੁੰਚੇ ਵਿਸ਼ੇਸ਼ ਮਹਿਮਾਨ ਅਮਨਪ੍ਰੀਤ ਸਿੰਘ ਐਸਡੀਐਮ ਬਾਬਾ ਬਕਾਲਾ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਅਧਿਆਪਕਾਂ ਦਾ ਆਦਰ ਸਤਿਕਾਰ ਕਰਨ ਅਤੇ ਆਪਣੇ ਮਾਪਿਆਂ ਦੀ ਹਰ ਗੱਲ ਮੰਨਣ ਲਈ ਪ੍ਰੇਰਿਆ। ਸੰਸਥਾ ਦੇ ਮੈਨੇਜ਼ਰ ਹਰਸ਼ਦੀਪ ਸਿੰਘ ਰੰਧਾਵਾ ਨੇ ਆਏ ਹੋਏ ਮਾਪਿਆਂ ਨੂੰ ‘ਜੀ ਆਇਆਂ’ ਆਖਿਆ ਅਤੇ ਧੰਨਵਾਦ ਕੀਤਾ। ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਬੁੱਟਰ (ਮੈਂਬਰ ਚੀਫ ਖਾਲਸਾ ਦੀਵਾਨ), ਪ੍ਰਿੰ. ਕੁਲਬੀਰ ਸਿੰਘ ਮਾਨ , ਐਡੀਸ਼ਨਲ ਐਸਐਚਓ ਮਹਿਤਾ ਪਰਮਜੀਤ ਸਿੰਘ ਬਾਜਵਾ, ਪ੍ਰਿੰ. ਜਤਿੰਦਰ ਸ਼ਰਮਾ, ਪ੍ਰਿੰ. ਗੁਰਦੀਪ ਸਿੰਘ ਜਲਾਲ ਉਸਮਾ, ਕੈਪਟਨ ਜੌਗਿੰਦਰ ਸਿੰਘ, ਪ੍ਰਿੰ. ਗੁਰਬੀਰ ਕੌਰ, ਹਰਪ੍ਰੀਤ ਕੌਰ, ਲਕਸ਼ਮਣ ਸਿੰਘ ਰਾਵਤ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।