ਦਿਹਾਤੀ ਮਜ਼ਦੂਰ ਸਭਾ ਵੱਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਜਨਰਲ ਬਾਡੀ ਮੀਟਿੰਗ
ਦਿਹਾਤੀ ਮਜਦੂਰ ਸਭਾ ਵੱਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਜਨਰਲ ਬਾਡੀ ਮੀਟਿੰਗ
Publish Date: Sat, 14 Feb 2026 04:07 PM (IST)
Updated Date: Sat, 14 Feb 2026 04:09 PM (IST)

ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ - ਦਿਹਾਤੀ ਮਜ਼ਦੂਰ ਸਭਾ ਵੱਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਜਨਰਲ ਬਾਡੀ ਮੀਟਿੰਗ ਪਲਵਿੰਦਰ ਸਿੰਘ ਮਹਿਸਮਪੁਰ ਦੀ ਪ੍ਰਧਾਨਗੀ ਹੇਠ ਰਈਆ ਦਫਤਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਸੂਬਾ ਸਕੱਤਰ ਗੁਰਨਾਮ ਸਿੰਘ ਦਾਊਦ, ਬਲਦੇਵ ਸਿੰਘ ਨੂਰਪੁਰੀ, ਅਮਰੀਕ ਸਿੰਘ ਦਾਊਦ, ਗੁਰਨਾਮ ਸਿੰਘ ਭਿੰਡਰ ਨੇ ਕਿਹਾ ਕਿ ਅੱਜ ਦੀ ਜਨਰਲ ਬਾਡੀ ਮੀਟਿੰਗ ਸੂਬਾ ਕਮੇਟੀ ਵਿੱਚੋਂ ਤੈਅ ਕੀਤੀ ਗਈ ਸੀ ਜੋ ਕਿ ਪੂਰੇ ਪੰਜਾਬ ਵਿਚ ਕੀਤੀਆਂ ਜਾਣਗੀਆਂ ਜਿਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀ ਜਨਰਲ ਬਾਡੀ ਮੀਟਿੰਗ ਰਈਆ ਦਫਤਰ ਵਿਖੇ ਕੀਤੀ ਜਾ ਰਹੀ ਹੈ ਆਗੂਆਂ ਨੇ ਕਿਹਾ ਕਿ ਬਹੁਤ ਲੰਬੇ ਸਮੇਂ ਤੋਂ ਸਰਕਾਰਾਂ ਨੇ ਮਜ਼ਦੂਰਾਂ ਵੱਲ ਪਿੱਠ ਕੀਤੀ ਹੈ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਇਹ ਮੀਟਿੰਗਾਂ ਪੂਰੇ ਪੰਜਾਬ ਵਿਚ ਕੀਤੀਆਂ ਜਾਣਗੀਆਂ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਵੀਬੀਜੀ ਰਾਮ ਜੀ ਬਿੱਲ ਤੁਰੰਤ ਰੱਦ ਕਰੇ, ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ, ਸਾਰੇ ਲੋੜਵੰਦਾਂ ਨੂੰ 10-10 ਮਰਲੇ ਰਿਹਾਸ਼ੀ ਪਲਾਟ ਤੇ ਉਸਾਰੀ ਲਈ 5 ਲੱਖ ਰੁਪਏ ਗ੍ਰਾਂਟ ਦਿੱਤੀ ਜਾਵੇ। ਵਿਧਵਾ ਅੰਗਹੀਣ ਤੇ ਆਸ਼ਰਤ ਪੈਨਸ਼ਨ 5000 ਕੀਤੀ ਜਾਵੇ ਉਮਰ ਹੱਦ ਔਰਤਾਂ ਲਈ 55 ਤੇ ਮਰਦਾਂ ਲਈ 58 ਕੀਤੀ ਜਾਵੇ, ਮਜ਼ਦੂਰਾਂ ਸਿਰ ਚੜਿਆ ਸਰਕਾਰੀ ਤੇ ਗੈਰ ਸਰਕਾਰੀ ਕਰਜਾ ਮੁਆਫ ਕੀਤਾ ਜਾਵੇ, ਸਿੱਖਿਆ ਸਿਹਤ ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ, ਬਿਜਲੀ ਸੋਧ ਬਿਲ 2025 ਰੱਦ ਕੀਤਾ ਜਾਵੇ ਪ੍ਰੀਪੇਡ ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ, ਅਨੁਸੂਚਿਤ ਜਾਤੀਆਂ ਪਛੜੀਆਂ ਸ਼੍ਰੇਣੀਆਂ ਅਤੇ ਔਰਤਾਂ ਤੇ ਹੁੰਦੇ ਜਾਤੀ ਪਾਤੀ ਜਬਰ ਨੂੰ ਤੁਰੰਤ ਬੰਦ ਕੀਤਾ ਜਾਵੇ, ਗਰੀਬ ਵਸੋਂ ਨੂੰ ਸਰਬ ਪੱਖੀ ਜਨਤਕ ਵੰਡ ਪ੍ਰਣਾਲੀ ਰਾਹੀਂ ਨਿੱਤ ਵਰਤੋਂ ਦੀਆਂ ਵਸਤੂਆਂ ਸਰਕਾਰੀ ਡੀਪੂਆਂ ਰਾਹੀਂ ਦਿੱਤੀਆਂ ਜਾਣ। ਪੰਚਾਇਤੀ ਜਮੀਨਾਂ ਚੋਂ ਤੀਜਾ ਹਿੱਸਾ ਦਲਿਤ ਪਰਿਵਾਰਾਂ ਨੂੰ ਠੇਕੇ ਤੇ ਦਿੱਤਾ ਜਾਵੇ, ਔਰਤਾਂ ਨੂੰ ਵਾਅਦੇ ਮੁਤਾਬਕ ਹਰ ਮਹੀਨੇ 1100 ਰੁਪਆ ਤੁਰੰਤ ਚਾਲੂ ਕੀਤਾ ਜਾਵੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਤੇ ਆਉਣ ਵਾਲੇ ਸਮੇਂ ’ਚ ਵੱਡੀ ਲਾਮਬੰਦੀ ਕੀਤੀ ਜਾਵੇਗੀ ਤੇ ਸਰਕਾਰ ਖਿਲਾਫ ਬੱਝਵਾਂ ਸੰਘਰਸ਼ ਕੀਤਾ ਜਾਵੇਗਾ। ਸਾਥੀ ਨਾਹਰ ਨੇ ਕਿਹਾ ਕਿ ਇਨ੍ਹਾਂ ਮੰਗਾਂ ਤੇ 8 ਅਪ੍ਰੈਲ ਨੂੰ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਮਜ਼ਦੂਰਾਂ ਦੀ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਮਜ਼ਦੂਰਾਂ ਨੂੰ ਸ਼ਾਮਿਲ ਹੋਣ ਦੀ ਵੀ ਅਪੀਲਕੀਤੀ। ਜਿਸ ਵਿਚ ਅਮਰਜੀਤ ਸਿੰਘ ਚੌਹਾਨ, ਸਾਹਿਬ ਸਿੰਘ ਮੱਲੂ ਨੰਗਲ, ਸਰਪੰਚ ਕੇਵਲ ਸਿੰਘ ਦਾਊਦ, ਸੁਰਜੀਤ ਸਿੰਘ ਵਡਾਲਾ ਆਦਿ ਸਾਥੀ ਹਾਜ਼ਰ ਸਨ ਇਸ ਮੌਕੇ ਭਰਾਤਰੀ ਜਥੇਬੰਦੀ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਪ੍ਰੀਤ ਸਿੰਘ ਬੁਟਾਰੀ ਨੇ ਆਪਣੇ ਵਿਚਾਰ ਸਾਂਝੇ ਕੀਤੇ।