ਪੰਜਾਬ ਸਰਕਾਰ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਵਾਂਗਾ : ਚੇਅਰਮੈਨ ਨਾਥ
ਪੰਜਾਬ ਸਰਕਾਰ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ - ਚੇਅਰਮੈਨ ਨਾਥ
Publish Date: Sat, 14 Feb 2026 07:19 PM (IST)
Updated Date: Sun, 15 Feb 2026 04:12 AM (IST)

* ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਫੋਟੋ-23 ਕੈਪਸ਼ਨ : ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੂੰ ਅਹੁਦਾ ਸੰਭਾਲਣ ’ਤੇ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਸੋਨੀਆ ਮਾਨ ਤੇ ਹੋਰ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਬਾਲ ਜੋਗੀ ਪ੍ਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਉੱਪਰ ਮੱਥਾ ਟੇਕ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਲਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵਿਸ਼ੇਸ਼ ਤੌਰ ’ਤੇ ਦਿੱਲੀ ਤੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੇ ਦੱਤ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜ਼ੋਨ ਦੀ ਕੋ-ਆਰਡੀਨੇਟਰ ਸੋਨੀਆ ਮਾਨ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਅੰਮ੍ਰਿਤਸਰ (ਦਿਹਾਤੀ) ਸੋਹੇਲ ਮੀਰ ਕਾਸਿਮ, ਐੱਸਡੀਐੱਮ ਲੋਪੋਕੇ ਖੁਸ਼ਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ। ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਦਫ਼ਤਰ ’ਚ ਆਪਣਾ ਅਹੁਦਾ ਸੰਭਾਲਣ ਉਪਰੰਤ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਦਾ ਸ਼ੁਕਰਾਨਾ ਕਰਨ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਬਾਲ ਜੋਗੀ ਪਰਗਟ ਨਾਥ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਸੇਵਾ-ਭਾਵਨਾ, ਸਮਰਪਣ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੇ ਸੁੰਦਰੀਕਰਨ ਵੱਲ ਹੋਰ ਵੀ ਧਿਆਨ ਦਿੱਤਾ ਜਾਵੇਗਾ। ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੇ ਸਾਰਿਆਂ ਨੂੰ ਸੱਦਾ ਕਿ ਆਓ ਸਾਰੇ ਮਿਲ ਕੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੀ ਸੇਵਾ-ਸੰਭਾਲ ਵਿੱਚ ਮਿਲ ਕੇ ਆਪਣਾ ਯੋਗਦਾਨ ਪਾਈਏ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਵਿਧਾਇਕਾਂ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੂੰ ਸਨਮਾਨਿਤ ਵੀ ਕੀਤਾ ਗਿਆ। ਹਰਭਜਨ ਸਿੰਘ ਈਟੀਓ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦਾ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੂੰ ਨਿਯੁਕਤ ਕਰਨ ’ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜ਼ੋਨ ਦੀ ਕੋ-ਆਰਡੀਨੇਟਰ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦਾ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਜੀ ਨੂੰ ਨਿਯੁਕਤ ਕਰਨਾ ਬਹੁਤ ਵਧੀਆ ਉਪਰਾਲਾ ਹੈ ਤੇ ਸਰਕਾਰ ਦੇ ਇਸ ਫ਼ੈਸਲੇ ਨਾਲ ਸਮੁੱਚੀ ਸੰਗਤ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਹੋਰ ਵਿਧਾਇਕ ਵੱਲੋਂ ਵੀ ਨਵ-ਨਿਯੁਕਤ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੂੰ ਵਧਾਈ ਦਿੱਤੀ ਗਈ।