ਮੇਰੀ ਰਸੋਈ ਯੋਜਨਾ ਸਰਕਾਰ ਦਾ ਇਤਿਹਾਸਕ ਫ਼ੈਸਲਾ : ਸੰਧੂ
ਮੇਰੀ ਰਸੋਈ ਯੋਜਨਾ ਸਰਕਾਰ ਦਾ ਇਤਿਹਾਸਕ ਫ਼ੈਸਲਾ: ਸੰਧੂ
Publish Date: Tue, 24 Feb 2026 06:47 PM (IST)
Updated Date: Wed, 25 Feb 2026 04:10 AM (IST)
ਫੋਟੋ-37 ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ’ਚ ਪਹਿਲੀ ਵਾਰ ਵਿਆਪਕ ਪੱਧਰ ’ਤੇ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ‘ਮੇਰੀ ਰਸੋਈ’ ਯੋਜਨਾ ਦੀ ਸੁਰੂਆਤ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ’ਤੇ ਮੁਫਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸੁਰੂ ਕੀਤੀ ਜਾਵੇਗੀ। ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ’ਤੇ ਪ੍ਰਦਾਨ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਇਤਿਹਾਸਕ ਦੱਸਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀਂ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਲਈ ਖੁਰਾਕ ਤੇ ਪੋਸਣ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।