ਰੋਜ਼ ਬੱਡਸ ਪਬਲਿਕ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ
ਰੋਜ਼ ਬੱਡਸ ਪਬਲਿਕ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ
Publish Date: Tue, 31 Mar 2026 05:20 PM (IST)
Updated Date: Wed, 01 Apr 2026 04:05 AM (IST)

ਫੋਟੋ-5 ਕੈਪਸ਼ਨ : ਰੋਜ਼ ਬੱਡਸ ਪਬਲਿਕ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਹਰਪ੍ਰੀਤ ਕੌਰ ਤੇ ਪ੍ਰੈਜੀਡੈਂਟ ਦਵਿੰਦਰ ਕੌਰ। ਸਿੱਖਿਆ ਦੇ ਮਿਆਰ ਨੂੰ ਹੋਰ ਵੀ ਉੱਚਾ ਚੁੱਕਿਆ ਜਾਵੇਗਾ : ਪ੍ਰਿੰ. ਹਰਪ੍ਰੀਤ ਕੌਰ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰੋਜ਼ ਬੱਡਸ ਪਬਲਿਕ ਸਕੂਲ ਨੇੜੇ ਗਾਇਤਰੀ ਮੰਦਰ ਕਾਲੇ ਰੋਡ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸਾਲ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ, ਜਿਸ ਵਿਚ ਵਿਦਿਆਰਥੀਆਂ ਨੇ ਉਚ ਅੰਕ ਹਾਸਲ ਕਰਕੇ ਆਪਣੀ ਮਿਹਨਤ ਤੇ ਅਧਿਆਪਕਾਂ ਦੀ ਰਹਿਨੁਮਾਈ ਨੂੰ ਸਾਬਤ ਕੀਤਾ, ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸ ਸਾਲ ਦੇ ਨਤੀਜੇ ਵਿਚ ਸਕੂਲ ਦੀਆਂ ਵਿਿਦਆਰਥਣਾਂ ਨਵਨੀਤ ਕੌਰ, ਪਲਕ, ਰਵਨੀਤ ਤੇ ਸਹਿਜਦੀਪ ਕੌਰ ਨੇ 99.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅੰਮ੍ਰਿਤਪਾਲ ਕੌਰ, ਹਰਕੀਰਤ ਕੌਰ, ਸੀਰਤ ਸ਼ਰਮਾ ਤੇ ਨੂਰ ਸ਼ਰਮਾ ਨੇ 98 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਤੇ ਲਾਵੀਆ, ਦਮਨਦੀਪ ਕੌਰ, ਹਰਸੀਰਤ ਕੰਚਨ ਤੇ ਰੁਮਾਨਜੋਤ 95 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ਦਾ ਸਿਹਰਾ ਸਕੂਲ ਦੇ ਸਮਰਪਿਤ ਅਤੇ ਅਨੁਭਵੀ ਅਧਿਆਪਕਾਂ ਤੇ ਸਕੂਲ ਦੇ ਮੁਖੀ ਹਰਪ੍ਰੀਤ ਕੌਰ, ਪ੍ਰੈਜੀਡੈਂਟ ਦਵਿੰਦਰ ਕੌਰ ਤੇ ਡਾਇਰੈਕਟਰ ਐਡਵੋਕੇਟ ਨਰਿੰਦਰਪਾਲ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਬੱਚਿਆਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਹੈ। ਮਾਪਿਆਂ ਦੇ ਵੀ ਪੂਰੇ ਸਹਿਯੋਗ ਨੇ ਇਸ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਤੀਬੱਧ ਰਹਿੰਦੇ ਹਾਂ। ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ ਤੇ ਉਨ੍ਹਾਂ ਦੀ ਮਿਹਨਤ ਦੀ ਸ਼ਲ਼ਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸਿੱਖਿਆ ਦੇ ਮਿਆਰ ਨੂੰ ਹੋਰ ਵੀ ਉੱਚਾ ਚੁੱਕਿਆ ਜਾਵੇਗਾ।