ਵਿਸਾਖੀ ਦਿਹਾੜੇ ਨੂੰ ਸਮਰਪਿਤ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਵੇਗਾ
ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਖਾਲਸਾ ਸਾਜਨਾ ਦਿਵਸ ਮਨਾਇਆ ਜਾਵੇਗਾ
Publish Date: Tue, 31 Mar 2026 06:00 PM (IST)
Updated Date: Wed, 01 Apr 2026 04:07 AM (IST)

ਫੋਟੋ-13 ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ (ਜ਼ਿਲ੍ਹਾ ਬਠਿੰਡਾ) ਵਿਖੇ ਮਹਾਨ ਗੁਰਮਤਿ ਸਮਾਗਮ ਮਿਸ਼ਲ 1300 ਘੋੜ-ਸਵਾਰ ਸ਼ਹੀਦ ਬਾਬਾ ਬੀਰ ਸਿੰਘ ਜੀ ਬਾਬਾ ਧੀਰ ਸਿੰਘ ਜੀ (ਰੰਘਰੇਟੇ), ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਿੱਥੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਮਨਾਇਆ ਜਾਵੇਗਾ ਅਤੇ ਉਥੇ ਨਾਲ ਹੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵਲੋਂ ਉਨ੍ਹਾਂ ਦੀ ਦੇਖ ਰੇਖ ਹੇਠਾਂ ਦਲ ਪੰਥ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। 13 ਅਪ੍ਰੈਲ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ਮਿਤੀ 15 ਅਪ੍ਰੈਲ ਦਿਨ ਬੁੱਧਵਾਰ ਨੂੰ ਪਾਏ ਜਾਣਗੇ। 14 ਅਪ੍ਰੈਲ ਦਿਨ ਮੰਗਲਵਾਰ ਨੂੰ ਵਿਸਾਖੀ ਵਾਲੇ ਦਿਨ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਅਤੇ ਸਰਬੱਤ ਸੰਗਤਾਂ ਨੂੰ ਬੇਨਤੀ ਕੀਤੀ ਕਿ ਵੱਧ ਚੜ੍ਹ ਕੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੋ ਜੀ। 15 ਅਪ੍ਰੈਲ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਮੁਹੱਲਾ ਸਜਾਇਆ ਜਾਵੇਗਾ ਜਿਸ ਵਿਚ ਸ਼ਸਤਰ ਵਿੱਦਿਆ ਅਤੇ ਘੋੜ-ਦੌੜ ਦੇ ਜੌਹਰ ਦਿਖਾਏ ਜਾਣਗੇ। ਇਸ ਮੌਕੇ 10 ਤੋਂ 15 ਅਪ੍ਰੈਲ ਤੱਕ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਹ ਜਾਣਕਾਰੀ ਪ੍ਰੈਸ ਨੂੰ ਸਿੰਘ ਸਾਹਿਬ ਜਥੇਦਾਰ ਰਤਨ-ਏ-ਕੌਮ ਬਾਬਾ ਮੇਜਰ ਸਿੰਘ ਸੋਢੀ (ਨਨਕਾਣਾ ਸਾਹਿਬ ਵਾਲੇ) ਮੌਜੂਦਾ ਮੁਖੀ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾਂ ਦਲ (ਪੰਜਵਾਂ ਨਿਸ਼ਾਨ) ਅਤੇ ਜਥੇਦਾਰ ਬਾਬਾ ਅਰੂੜ ਸਿੰਘ ਵਰਿਆਮ ਨੰਗਲ ਵਾਲਿਆਂ ਨੇ ਵਾਲਿਆਂ ਨੇ ਸਾਂਝੇ ਤੌਰ ’ਤੇ ਦਿੱਤੀ।