ਪਿੰਡ ਕੋਹਾਟਵਿੰਡ ਹਿੰਦੂਆਂ ’ਚ ਗਲੀਆਂ ਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ
ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ
Publish Date: Tue, 31 Mar 2026 06:44 PM (IST)
Updated Date: Wed, 01 Apr 2026 04:11 AM (IST)

ਫੋਟੋ-29 ਕੈਪਸ਼ਨ : ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਵੱਖ-ਵੱਖ ਇੰਟਰਲਾਕਿੰਗ ਗਲੀਆਂ ਅਤੇ ਨਵੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਪੈਸ਼ਲ ਅਸਿਸਟੈਂਸ ਸਕੀਮ ਫੇਸ-1 ਅਧੀਨ 5054 ਫੰਡਾਂ ਵਿਚੋਂ ਉਕਤ ਦਰਸਾਈਆਂ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ। ਇਹਨਾਂ ਸੜਕਾਂ ਦੀ ਕੁੱਲ ਲੰਬਾਈ 10.59 ਕਿਲੋਮੀਟਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਕਾਰਜ ਸਬੰਧਤ ਠੇਕੇਦਾਰ ਨੂੰ ਅਲਾਟ ਹੋ ਚੁੱਕਾ ਅਤੇ ਇਸ ਕੰਮ ਨੂੰ 12 ਮਹੀਨੇ ਦੀ ਸਮਾਂ ਸੀਮਾਂ ਵਿਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੀਆਂ ਵੱਖ-ਵੱਖ ਸੜਕਾਂ ਨੂੰ 400.01 ਲੱਖ ਰੁਪਏ ਦੀ ਲਾਗਤ ਨਾਲ ਅਪਗਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਅੰਦਰ ਸਾਰੀਆਂ ਸੰਪਰਕ ਸੜਕਾਂ ਨੂੰ ਅਪਗਰੇਡ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਬਣਨ ਨਾਲ ਆਮ ਲੋਕਾਂ ਨੂੰ ਆਵਾਜਾਈ ਵਿਚ ਕਾਫੀ ਰਾਹਤ ਮਿਲੇਗੀ ਅਤੇ ਸੜਕੀ ਹਾਦਸਿਆਂ ਨੂੰ ਰੋਕ ਲੱਗੇਗੀ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਸਮੇਂ-ਸਿਰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਲ ਨੂੰ ਮਾਨ ਸਰਕਾਰ ਵੱਲੋਂ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ।