ਜ਼ਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ
ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ
Publish Date: Tue, 07 Apr 2026 05:40 PM (IST)
Updated Date: Wed, 08 Apr 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਦਫ਼ਤਰ ਸਿਵਲ ਸਰਜਨ ਵਿਖੇ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਬਜਾਜ ਨੇ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵਲੋਂ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਦਾ ਥੀਮ ‘ਆਓ ਸਾਰੇ ਮਿਲ ਕੇ ਸਿਹਤਮੰਦ ਜੀਵਨ ਦੀ ਸ਼ੁਰੂਆਤ ਵਿਗਿਆਨ ਤੱਥਾਂ ਨਾਲ ਕਰੀਏ’ ਅਨੁਸਾਰ ਪੂਰੇ ਜ਼ਿਲ੍ਹੇ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾ ਵਿਚ ਵਿਸ਼ਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ ਤੇ ਨਿਰੰਤਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘ, ਸਹਾਇਕ ਕਮਿਸ਼ਨਰ ਫੂਡ ਰਜਿੰਦਰਪਾਲ ਸਿੰਘ, ਜ਼ਿਲ੍ਹਾ ਐੱਮਈਆਈਓ ਅਮਰਦੀਪ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ, ਡੀਪੀਐੱਮ ਸੁਖਜਿੰਦਰ ਸਿੰਘ, ਅਜੀਤਪਾਲ ਸਿੰਘ, ਗੁਰਦੇਵ ਸਿੰਘ, ਸੁਖਦੇਵ ਸਿੰਘ, ਕਮਲਦੀਪ ਭਲਾ, ਬਲਵਿੰਦਰ ਸਿੰਘ, ਗੁਰਕਿਰਨ ਸਿੰਘ ਹਾਜ਼ਰ ਸਨ।