‘ਆਪ’ ਦੇ ਬੇੜੇ ’ਚ ਸਵਾਰ ਹੋਈ ਕੰਬੋ ਦੀ ਸਮੂਹ ਪੰਚਾਇਤ
‘ਆਪ’ ਦੇ ਬੇੜੇ ’ਚ ਸਵਾਰ ਹੋਈ ਕੰਬੋ ਦੀ ਸਮੂਹ ਪੰਚਾਇਤ
Publish Date: Tue, 07 Apr 2026 05:44 PM (IST)
Updated Date: Wed, 08 Apr 2026 04:03 AM (IST)
ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਬਲ ਮਿਿਲਆ, ਜਦੋਂ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੰਬੋ ਦੇ ਮੁੱਖ ਕਾਂਗਰਸੀ ਆਗੂਆਂ ਅਤੇ ਸਰਪੰਚ ਸਮੇਤ ਸਮੂਹ ਪੰਚਾਇਤ ਆਮ ਆਦਮੀ ਦੇ ਬੇੇੜੇ ਵਿਚ ਸਵਾਰ ਹੋ ਗਈ। ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਸਮੂਹ ਪੰਚਾਇਤ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਰਮਦਾਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਪ੍ਰਭਾਵਿਤ ਹੋ ਪਿੰਡ ਕੰਬੋ ਦੀ ਸਰਪੰਚ ਮਨਜੀਤ ਕੌਰ ਸਮੇਤ ਸਮੂਹ ਪੰਚਾਇਤ ਅਤੇ ਕੱਦਵਾਰ ਕਾਂਗਰਸੀ ਆਗੂ ਆਮ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀਆਂ ਸਰਕਾਰਾਂ ਵੋਟਾਂ ਲੈਣ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਦਾ ਅਨੰਦ ਮਾਣਦੀਆਂ ਰਹੀਆਂ ਹਨ, ਪਰ ਆਮ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਅੱਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਪੰਚਾਇਤ ਸਮੇਤ ਸਾਰੇ ਆਗੂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।