10 ਨੂੰ ਨਿੱਜਰਪੁਰਾ ਟੋਲ ਪਲਾਜ਼ਾ ਕੀਤਾ ਜਾਵੇਗਾ ਫਰੀ : ਕਿਸਾਨ ਆਗੂ
10 ਅਪ੍ਰੈਲ ਨੂੰ ਨਿੱਜਰਪੁਰਾ ਟੋਲ ਪਲਾਜਾ ਕੀਤਾ ਜਾਵੇਗਾ ਫਰੀ : ਕਿਸਾਨ ਆਗੂ
Publish Date: Tue, 07 Apr 2026 05:53 PM (IST)
Updated Date: Wed, 08 Apr 2026 04:03 AM (IST)

ਗੁਰਿੰਦਰ ਸਿੰਘ ਗਿੱਲ, ਪੰਜਾਬੀ ਜਾਗਰਣ, ਵਰਪਾਲ : ਸੰਯੁਕਤ ਕਿਸਾਨ ਮੋਰਚੇ ਗੈਰ ਰਾਜਨੀਤਕ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਟੋਲ ਪਲਾਜੇ ਇਕ ਦਿਨ ਵਾਸਤੇ ਫਰੀ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਸਾਨ ਜਥੇਬੰਦੀ ਦੇ ਸੂਬਾ ਆਗੂ ਗੁਰਸਾਹਿਬ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ ਨੇ ਕਿਹਾ ਕਿ ਪਿਛਲੇ ਦਿਨੀ ਬੇ-ਮੌਸਮੀ ਬਰਸਾਤ ਦੌਰਾਨ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਭਾਰੀ ਗੜੇਮਾਰੀ ਦੌਰਾਨ ਕਿਸਾਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਚੁੱਕਾ ਹੈ, ਜਿਸ ਦੀ ਸਾਰੀ ਭਰਭਾਈ ਸਰਕਾਰ ਤੁਰੰਤ ਕਰੇ। ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਜ਼ਿੰਦਗੀ ਬਸਰ ਕਰ ਰਿਹਾ ਹੈ। ਕਿਸਾਨ ਆਗੂਆਂ ਕਿਹਾ ਕਿ 10 ਅਪ੍ਰੈਲ ਨੂੰ ਅੰਮ੍ਰਿਤਸਰ ਦਿੱਲੀ ਮਾਰਗ ਮਾਨਾਂਵਾਲਾ ਨਿਜਰਪੁਰਾ ਟੋਲ ਪਲਾਜਾ ਇਕ ਦਿਨ ਵਾਸਤੇ ਫਰੀ ਕਰਕੇ ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕੀਤਾ ਜਾਵੇਗਾ। ਇਸ ਵਪਾਰ ਸਮਝੌਤੇ ਦੇ ਲਾਗੂ ਹੋਣ ਨਾਲ ਭਾਰਤ ਦੀ ਕਿਸਾਨੀ ਦੇ ਨਾਲ ਸਹਾਇਕ ਧੰਦੇ ਡੇਅਰੀ, ਦੁੱਧ ਤੋਂ ਬਣੇ ਪਦਾਰਥ, ਮੱਛੀ ਪਾਲਕ, ਛੋਟੇ ਦੁਕਾਨਦਾਰ ਤਬਾਹ ਹੋ ਜਾਣਗੇ। ਇਨ੍ਹਾਂ ਸਾਰੀਆਂ ਚੀਜਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਸੰਘਰਸ਼ ਜਾਰੀ ਰੱਖੇਗਾ। ਇਸ ਮੌਕੇ ਸਰਪੰਚ ਸਰਬਜੀਤ ਸਿੰਘ ਰਾਮਪੁਰਾ, ਅੰਗਰੇਜ਼ ਸਿੰਘ ਚਾਟੀਵਿੰਡ, ਪ੍ਰਗਟ ਸਿੰਘ ਚਾਟੀਵਿੰਡ, ਮੇਜਰ ਸਿੰਘ ਰਾਮਪੁਰਾ ਆਦਿ ਆਗੂ ਹਾਜ਼ਰ ਸਨ।