ਬੀਕਾਮ ਭਾਗ ਪਹਿਲਾਂ ਦਾ ਨਤੀਜਾ ਰਿਹਾ ਸ਼ਾਨਦਾਰ : ਚੇਅਰਮੈਨ ਰੰਧਾਵਾ
ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਗੁਰਬੀਰ ਕੌਰ, ਡਾਇਰੈਕਟਰ ਹਰਪ੍ਰੀਤ ਕੌਰ ਅਤੇ ਹੋਰ।
Publish Date: Tue, 07 Apr 2026 05:54 PM (IST)
Updated Date: Wed, 08 Apr 2026 04:03 AM (IST)

ਦਸਮੇਸ਼ ਕਾਲਜ ਮਹਿਤਾ ਦੀਆਂ ਵਿਦਿਆਰਥਣਾਂ ਮਾਰੀਆਂ ਮੱਲ੍ਹਾਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਬੀਕਾਮ ਭਾਗ ਪਹਿਲਾਂ ਦੇ ਐਲਾਨੇ ਗਏ ਨਤੀਜੇ ਵਿਚ ਦਸਮੇਸ਼ ਕਾਲਜ ਫਾਰ ਵੂਮੈਨ, ਮਹਿਤਾ ਚੌਂਕ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ। ਸਮੂਹ ਸਟਾਫ ਅਤੇ ਮਾਪਿਆਂ ਦੁਆਰਾ ਇਸ ਸ਼ਾਨਦਾਰ ਨਤੀਜੇ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਵਿਦਿਆਰਥਣਾਂ ਦੁਆਰਾ ਭਵਿੱਖ ਵਿਚ ਇਸੇ ਤਰ੍ਹਾਂ ਹੀ ਮਿਹਨਤ ਕਰਦੇ ਰਹਿਣ ਦਾ ਪ੍ਰਣ ਕੀਤਾ। ਬੀਕਾਮ ਭਾਗ ਪਹਿਲਾਂ ਦੀਆਂ ਵਿਦਿਆਰਥਣਾਂ ਦਾ ਨਤੀਜਾ ਸੌ ਫੀਸਦੀ ਰਿਹਾ। ਖੁਸ਼ਪ੍ਰੀਤ ਕੌਰ, ਜਸਪ੍ਰੀਤ ਕੌਰ, ਹਰਸਿਮਰਨਜੀਤ ਕੌਰ ਨੇ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਗਿਆ। ਇਸ ਤੋਂ ਇਲਾਵਾ ਬਾਕੀ ਵਿਦਿਆਰਥਣਾਂ ਵੱਲੋਂ ਫਸਟ ਡਵੀਜ਼ਨਾਂ ਵਿਚ ਅੰਕ ਪ੍ਰਾਪਤ ਕੀਤੇ ਗਏ। ਦਸਮੇਸ਼ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਆਉਣ ਵਾਲੇ ਭਵਿੱਖ ਵਿਚ ਇਸੇ ਤਰ੍ਹਾਂ ਮਿਹਨਤ ਕਰਕੇ ਕਾਮਯਾਬੀ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕਰਦੇ ਸਮੇਂ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਗੁਰਬੀਰ ਕੌਰ, ਡਾਇਰੈਕਟਰ ਹਰਪ੍ਰੀਤ ਕੌਰ, ਕੋਆਰਡੀਨੇਟਰ ਰਵਿੰਦਰ ਕੌਰ ਅਤੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।