ਚੇਅਰਮੈਨ ਰਿੰਟੂ ਵੱਲੋਂ ਸੰਗਠਨ ਇੰਚਾਰਜ ਵਿਸਾਖਾ ਸਿੰਘ ਨਾਲ ਮੀਟਿੰਗ
ਚੇਅਰਮੈਨ ਰਿੰਟੂ ਵੱਲੋਂ ਸੰਗਠਨ ਇੰਚਾਰਜ ਵਿਸਾਖਾ ਸਿੰਘ ਨਾਲ ਮੀਟਿੰਗ
Publish Date: Tue, 07 Apr 2026 06:00 PM (IST)
Updated Date: Wed, 08 Apr 2026 04:05 AM (IST)

‘ਆਪ’ ਪਾਰਟੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ ਪੱਤਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵੱਲੋਂ ਆਪ ਪਾਰਟੀ ਹਲਕਾ ਨੌਰਥ ਦੇ ਸੰਗਠਨ ਇੰਚਾਰਜ ਵਿਸਾਖਾ ਸਿੰਘ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਸਰਗਰਮੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਚੇਅਰਮੈਨ ਰਿੰਟੂ ਨੇ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣ ਕੇ ਹੱਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹਰ ਵਰਕਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਹਲਕਾ ਨੌਰਥ ਦੇ ਸੰਗਠਨ ਇੰਚਾਰਜ਼ ਵਿਸਾਖਾ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹਲਕਾ ਨਾਰਥ ਵਿਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ‘ਤੇ ਮੀਟਿੰਗਾਂ ਕਰਵਾਈਆਂ ਜਾਣਗੀਆਂ ਅਤੇ ਨਵੇਂ ਮੈਂਬਰ ਬਣਾਉਣ ’ਤੇ ਖਾਸ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣਾ ਸਮੇਂ ਦੀ ਲੋੜ ਹੈ ਅਤੇ ਇਸ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਦੋਵਾਂ ਆਗੂਆਂ ਨੇ ਇਹ ਵੀ ਫੈਸਲਾ ਕੀਤਾ ਕਿ ਜਲਦ ਹੀ ਹਲਕੇ ਵਿਚ ਵੱਡੇ ਪੱਧਰ ’ਤੇ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ। ਮੀਟਿੰਗ ਦੇ ਅੰਤ ’ਤੇ ਦੋਵਾਂ ਆਗੂਆਂ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਕੀਤਾ ਅਤੇ ਵਰਕਰਾਂ ਨੂੰ ਵੀ ਇਸ ਮੁਹਿੰਮ ਵਿੱਚ ਪੂਰਾ ਯੋਗਦਾਨ ਪਾਉਣ ਲਈ ਅਪੀਲ ਕੀਤੀ।