ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ
ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਕੀਤੀ ਮੀਟਿੰਗ
Publish Date: Tue, 07 Apr 2026 06:11 PM (IST)
Updated Date: Wed, 08 Apr 2026 04:06 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਵੱਲੋਂ ਹਾਜ਼ਰ ਆਏ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਜ਼ਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਕਿਹਾ। ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਸੂਚਿਤ ਕੀਤਾ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ’ਚ ਸਪੈਸ਼ਲ ਇੰਨਟੈਂਸਿਵ ਰਵੀਜਨ (ਐੱਸਆਈਆਰ) ਦਾ ਐਲਾਨ ਬਹੁਤ ਜਲਦ ਕੀਤਾ ਜਾ ਸਕਦਾ ਹੈ। ਇਸ ਦੇ ਮੱਦੇਨਜ਼ਰ ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ। ਇਹ ਬੂਥ ਲੈਵਲ ਏਜੰਟ ਬੀਐਲਓਜ਼ ਨਾਲ ਮਿਲ ਕੇ ਵੋਟਰ ਸੂਚੀ ਨੂੰ ਬਿਹਤਰ ਬਣਾਉਣ ਲਈ ਕੰਮ ਕਰਨਗੇ ਅਤੇ ਨਵੀਆਂ ਵੋਟਾਂ ਬਣਾਉਣ, ਕਟੌਤੀ, ਸੋਧ ਲਈ ਫਾਰਮ ਜਮ੍ਹਾ ਕਰਵਾਉਣ ਵਿਚ ਬਿਨੈਕਾਰਾਂ ਦੀ ਅਗਵਾਈ/ਮਦਦ ਕਰਨਗੇ। ਇਸ ਮੀਟਿੰਗ ਵਿਚ ਹਾਜ਼ਰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਤੇ ਫਾਰਮ ਬੀਐੱਲਏ 1 ਅਤੇ ਬੀਐੱਲਏ 2 ਸਪਲਾਈ ਕੀਤੇ ਗਏ। ਇਸ ਮੀਟਿੰਗ ਵਿਚ ਇੰਡੀਅਨ ਨੈਸ਼ਨਲ ਕਾਂਗਰਸ (ਦਿਹਾਤੀ) ਤੋਂ ਹਰਗੁਰਿੰਦਰ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ (ਸ਼ਹਿਰੀ) ਤੋਂ ਸਤਪਾਲ ਡੋਗਰਾ, ਭਾਰਤੀ ਜਨਤਾ ਪਾਰਟੀ (ਦਿਹਾਤੀ) ਤੋਂ ਵਿਕਰਮ ਡੰਡੋਨਾ, ਆਮ ਆਦਮੀ ਪਾਰਟੀ (ਸ਼ਹਿਰੀ) ਤੋਂ ਸਰਬਜੀਤ ਸਿੰਘ ਬਿੱਟੂ, ਆਮ ਆਦਮੀ ਪਾਰਟੀ (ਦਿਹਾਤੀ) ਤੋਂ ਤ੍ਰਿਲੋਕੀ ਨਾਥ ਤੋਂ ਇਲਾਵਾ ਇੰਦਰਜੀਤ ਸਿੰਘ ਚੋਣ ਤਹਿਸੀਲਦਾਰ ਹਾਜ਼ਰ ਸਨ।