ਖਾਲਸਾ ਸਾਜਨਾ ਦਿਵਸ ਤੇ ਕੈਂਪਸ ਗੁਰਦੁਆਰਾ ਸਾਹਿਬ ਜੀ ਦਾ ਸਥਾਪਨਾ ਦਿਵਸ ਅੱਜ
ਖਾਲਸਾ ਸਾਜਨਾ ਦਿਵਸ ਤੇ ਕੈਂਪਸ ਗੁਰਦੁਆਰਾ ਸਾਹਿਬ ਜੀ ਦਾ ਸਥਾਪਨਾ ਦਿਵਸ ਅੱਜ
Publish Date: Tue, 07 Apr 2026 06:41 PM (IST)
Updated Date: Wed, 08 Apr 2026 04:09 AM (IST)

ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ: ਖਾਲਸਾ ਸਾਜਨਾ ਦਿਵਸ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਗੁਰਦੁਆਰਾ ਸਾਹਿਬ ਜੀ ਦਾ 40ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 8 ਅਪ੍ਰੈਲ ਦਿਨ ਬੁੱਧਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ 8 ਅਪ੍ਰੈਲ ਦਿਨ ਬੁੱਧਵਾਰ ਨੂੰ ਸਭ ਤੋਂ ਪਹਿਲਾਂ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਸਵੇਰ 11.15 ਤੋਂ 12.30 ਤੋਂ ਤੱਕ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸ਼ਾਮ 5 ਵਜੇ ਤੋਂ 5.45 ਵਜੇ ਤੱਕ ਯੂਨੀਵਰਸਿਟੀ ਵਿਦਿਆਰਥੀਆਂ ਦੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸ਼ਾਮ 6.15 ਤੋਂ 7.15 ਤੱਕ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ, ਸ਼ਾਮ 7.15 ਤੋਂ 8.20 ਤੱਕ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ 8.20 ਤੋਂ 9.30 ਵਜੇ ਤੱਕ ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ ਗੁਰਬਾਣੀ ਦੀ ਛਹਿਬਰ ਲਾਉਣਗੇ। ਇਸ ਦੌਰਾਨ ਵੱਖ-ਵੱਖ ਪ੍ਰਕਾਰ ਦੀਆਂ ਸੇਵਾਵਾਂ ਦੇ ਚੱਲਦਿਆਂ ਜੀਐØੱਨਡੀਯੂ ਪ੍ਰਬੰਧਕਾਂ ਦੇ ਵੱਲੋਂ ਲੜਕੀਆਂ ਦੇ ਹੋਸਟਲ ਦਾ ਸਮਾਂ ਸਵੇਰ 3 ਵਜੇ ਤੋਂ ਲੈ ਕੇ 11 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਲੰਗਰ ਪਕਾਉਣ ਦੀ ਸੇਵਾ ਤੜਕਸਾਰ 3 ਵਜੇ ਸ਼ੁਰੂ ਹੋਵੇਗੀ। ਸਵੇਰੇ 8 ਵਜੇ ਪੰਡਾਲ ਤੇ ਪ੍ਰਦਰਸ਼ਨੀਆਂ ਤਿਆਰ ਕਰਨ ਦੀ ਸੇਵਾ ਹੋਵੇਗੀ। ਗੁਰਦੁਆਰਾ ਸਾਹਿਬ ਦੀ ਸਮੂਹ ਸਾਧ ਸੰਗਤ ਦੇ ਵਿੱਚ ਖਾਲਸਾ ਸਾਜਨਾ ਦਿਵਸ ਅਤੇ ਕੈਂਪਸ ਗੁਰਦੁਆਰਾ ਸਾਹਿਬ ਦੇ 40ਵੇਂ ਸਥਾਪਨਾ ਦਿਵਸ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।