ਨਾਗ ਖੁਰਦ ਦੇ ਦਰਜਨਾਂ ਪਰਿਵਾਰ ਅਕਾਲੀ ਦਲ ’ਚ ਸ਼ਾਮਲ
ਨਾਗ ਖੁਰਦ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
Publish Date: Tue, 07 Apr 2026 06:43 PM (IST)
Updated Date: Wed, 08 Apr 2026 04:09 AM (IST)

ਮਜੀਠੀਆ ਨੇ ਪਾਰਟੀ ਵਿਚ ਸ਼ਾਮਲ ਕਰਕੇ ਕੀਤਾ ਸਨਮਾਨਿਤ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ: ਪੰਜਾਬ ਵਿਚ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਅਤੇ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੀ ਕੇਵਲ ਇਕ ਹੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੈ। ਇਹ ਸ਼ਬਦ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਨਾਗ ਖੁਰਦ ਦੇ ਦਰਜਨ ਤੋਂ ਵੱਧ ਪਰਿਵਾਰਾਂ ਵੱਲੋ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਨ ਉਪਰੰਤ ਇਨ੍ਹਾਂ ਨੂੰ ਸਨਮਾਨਿਤ ਕਰਨ ਮੌਕੇ ਗੱਲਬਾਤ ਕਰਦਿਆਂ ਕਹੇ। ਮਾਰਕੀਟ ਕਮੇਟੀ ਮਜੀਠਾ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਚੰਦੀ, ਯਸ਼ਪਾਲ ਨਰੂਲਾ ਅਤੇ ਨਵਦੀਪ ਸਿੰਘ ਆਦਿ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਵਾਲਿਆਂ ਵਿਚ ਜਸਵੰਤ ਸਿੰਘ, ਗੁਰਿੰਦਰ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ ਪੁੱਤਰ ਆਤਮਾ ਸਿੰਘ, ਮਨਦੀਪ ਸਿੰਘ, ਮਨਜਿੰਦਰ ਸਿੰਘ, ਰਵਦੀਪ ਸਿੰਘ, ਗੁਰਦੀਪ ਸਿੰਘ ਪੁੱਤਰ ਪਿਆਰਾ ਸਿੰਘ ਸ਼ਾਮਲ ਹਨ। ਵਰਕਰਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀ ਹੋਈਆਂ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਪੰਜਾਬ ਸਰਕਾਰ ਦੀ ਸ਼ਹਿ ਤੇ ਪੰਜਾਬ ਪੁਲਿਸ ਨੇ ਵਿਰੋਧੀ ਉਮੀਦਵਾਰਾਂ ਨਾਲ ਧੱਕੇਸ਼ਾਹੀ ਦਾ ਨੰਗਾ ਨਾਚ ਕਰਦਿਆਂ ਜਾਂ ਤਾਂ ਉਨ੍ਹਾਂ ਦੇ ਨਾਮਜਦਗੀ ਪੱਤਰ ਹੀ ਦਾਖਲ ਨਹੀ ਹੋਣ ਦਿੱਤੇ ਜਾਂ ਫਿਰ ਨਤੀਜਿਆਂ ਵਿਚ ਧੱਕੇਸ਼ਾਹੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਇਆ ਗਿਆ। ਪਰ ਫਿਰ ਵੀ ਬਲਾਕ ਸੰਮਤੀ ਦੇ ਸਰਕਲ ਨਾਗ ਕਲਾਂ ਤੋਂ ਰਾਜਵਿੰਦਰ ਕੌਰ ਪਤਨੀ ਦਲਜੀਤ ਸਿੰਘ ਨੇ ਆਪਣੇ ਵਿਰੋਧੀਆਂ ਨੂੰ ਹਰਾ ਕੇ ਬਲਾਕ ਸੰਮਤੀ ਦੀ ਚੋਣ ਜਿੱਤ ਕੇ ਇਹ ਸਾਬਤ ਕਰ ਦਿੱਤਾ ਕਿ ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ ਅਤੇ ਸਰਕਾਰ ਅਤੇ ਪੁਲਿਸ ਦੀ ਹਰ ਧੱਕੇਸ਼ਾਹੀ ਦਾ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ। ਮਜੀਠੀਆ ਨੇ ਪੰਜਾਬ ਦੀ ਦਿਨੋ ਦਿਨ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਵਿਵਸਥਾ ਤੇ ਚਿੰਤਾ ਜ਼ਾਹਿਰ ਕੀਤੀ ਅਤੇ ਕਿਹਾ ਕਿ ਪੰਜਾਬ ਵਿਚ ਅਮਨ ਤੇ ਸ਼ਾਂਤੀ ਬਹਾਲ ਕਰਨ ਵਾਸਤੇ ਸਰਕਾਰ ਨੂੰ ਸਖਤ ਕਦਮ ਚੁੱਕਣ ਦੀ ਲੋੜ ਹੇ। ਇਸ ਮੌਕੇ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਕੁਲਜੀਤ ਸਿੰਘ ਬਰਾੜ ਤਿੰਨੋ ਸਿਆਸੀ ਸਕੱਤਰ ਮਜੀਠੀਆ, ਬਲਬੀਰ ਸਿੰਘ ਚੰਦੀ ਸਾਬਕਾ ਚੇਅਰਮੈਨ, ਨਵਦੀਪ ਸਿੰਘ, ਯਸ਼ਪਾਲ ਨਰੂਲਾ, ਮਨਰਾਜ ਸਿੰਘ, ਰਣਧੀਰ ਸਿੰਘ ਵਿਰਕ, ਗੁਰਮੀਤ ਸਿੰਘ, ਦਲਬੀਰ ਸਿੰਘ ਚੰਦੀ, ਬਿਕਰਮਜੀਤ ਸਿੰਘ ਚੰਦੀ, ਸਵਿੰਦਰ ਸਿੰਘ ਚੰਦੀ, ਰਾਜਪ੍ਰੀਤ ਸਿੰਘ ਚੰਦੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।