ਹਮਲਾ ਕਰਨ ਵਾਲੇ ਮੁਲਜ਼ਮ ਬਖਸ਼ੇ ਨਹੀਂ ਜਾਣਗੇ : ਵਿਧਾਇਕ ਟੌਂਗ
ਮੁਲਜਮ ਬਖਸ਼ੇ ਨਹੀਂ ਜਾਣਗੇ : ਵਿਧਾਇਕ ਦਲਬੀਰ ਸਿੰਘ ਟੌਂਗ
Publish Date: Tue, 07 Apr 2026 07:34 PM (IST)
Updated Date: Wed, 08 Apr 2026 04:11 AM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਬੀਤੇ ਦਿਨੀਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਇਕ ਧਿਰ ਵੱਲੋਂ ਦੂਸਰੀ ਧਿਰ ਦੇ ਆ ਕੇ ਤੇਜ ਹਥਿਆਰਾਂ ਨਾਲ ਉਨ੍ਹਾਂ ਜ਼ਖਮੀਆਂ ਨੂੰ ਬੁਰੀ ਤਰ੍ਹਾਂ ਵੱਢ-ਟੁੱਕ ਕਰਨ ਦੇ ਮਾਮਲੇ ਤਹਿਤ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਜ਼ਖਮੀਂ ਪੀੜਤ ਪਰਿਵਾਰ ਦੇ ਘਰ ਪੁੱਜ ਕੇ ਜਿੱਥੇ ਹਮਦਰਦੀ ਪ੍ਰਗਟ ਕੀਤੀ, ਉਥੇੇ ਇਸ ਘਟਨਾ ਨੂੰ ਗੁੰਡਾਗਰਦੀ ਦਾ ਨੰਗਾ ਨਾਚ ਦੱਸਿਆ। ਉਨ੍ਹਾਂ ਕਿਹਾ ਕਿ ਹਲਕੇ ਵਿਚ ਗੁੰਡਾਗਰਦੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਟੌਂਗ ਨੇ ਕਿਹਾ ਕਿ ਇਹ ਦੋਸ਼ ਬਿਲਕੁਲ ਬੇ-ਬੁਨਿਆਦ ਹਨ ਕਿ ਮੁਲਜ਼ਮ ਸਰਪੰਚ ਕੁਲਦੀਪ ਸਿੰਘ ਆਪ ਪਾਰਟੀ ਨਾਲ ਸਬੰਧਤ ਹੈ, ਸਾਡਾ ਉਸ ਨਾਲ ਕੋਈ ਸਬੰਧ ਨਹੀਂ ਹੈ। ਇਸ ਮੌਕੇ ਉਨ੍ਹਾਂ ਨਾਲ ਲਖਵਿੰਦਰ ਸਿੰਘ ਚੱਕੀ ਵਾਲੇ, ਸੁਖਵੰਤ ਸਿੰਘ ਸਾਬਕਾ ਮੈਂਬਰ, ਨਿਸ਼ਾਨ ਸਿੰਘ, ਗੁਰਦੇਵ ਸਿੰਘ ਫੌਜੀ, ਬਲਜਿੰਦਰ ਸਿੰਘ, ਅਮਰੀਕ ਸਿੰਘ ਜੱਟ, ਪ੍ਰਗਟ ਸਿੰਘ, ਕੁਲਦੀਪ ਸਿੰਘ ਮਥਰੇਵਾਲ, ਮਨਜੀਤ ਸਿੰਘ ਬਲਾਕ ਪ੍ਰਧਾਨ, ਕਰਮਜੀਤ ਸਿੰਘ ਸਪਰੰਚ ਫੇਰੂਮਾਨ, ਦਲਜੀਤ ਸਿੰਘ ਮੈਂਬਰ, ਬਲਜਿੰਦਰ ਸਿੰਘ, ਹਰਪਾਲ ਸਿੰਘ ਲਖਬੀਰ ਸਿੰਘ ਵਾਟਰ ਸਪਲਾਈ, ਸੁੱਖ ਬਾਬਾ ਬਕਾਲਾ , ਸਰਵਣ ਸਿੰਘ, ਜੋਗਿੰਦਰ ਸਿੰਘ ਸਾਬਕਾ ਮੈਂਬਰ ਆਦਿ ਹਾਜ਼ਰ ਸਨ।