ਕੈਨੇਡਾ ’ਚ ਮੰਦਰਾਂ ਦੇ ਬਾਹਰ ਖਾਲਿਸਤਾਨੀ ਝੰਡੇ ਲਹਿਰਾਉਣ ਦੀ ਨਿੰਦਾ
ਕੈਨੇਡਾ ’ਚ ਹਿੰਦੂ ਮੰਦਰਾਂ ਦੇ ਬਾਹਰ ਖਾਲਿਸਤਾਨੀ ਝੰਡੇ ਲਹਿਰਾਉਣ ਦੀ ਕੀਤੀ ਸਖ਼ਤ ਨਿੰਦਾ
Publish Date: Tue, 07 Apr 2026 08:54 PM (IST)
Updated Date: Wed, 08 Apr 2026 04:15 AM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ: ਬੀਤੇ ਦਿਨੀ ਕੈਨੇਡਾ ਦੇ ਬਰੈਂਪਟਨ ਚ ਤ੍ਰਿਵੇਣੀ ਮੰਦਰ ਅਤੇ ਸਰੇ ਵਿਚ ਲਕਸ਼ਮੀ ਨਰਾਇਣ ਮੰਦਰ ਦੇ ਬਾਹਰ ਕੁਝ ਖਾਲਿਸਤਾਨੀ ਸੰਗਠਨਾਂ ਵਲੋਂ ਖਾਲਿਸਤਾਨੀ ਝੰਡੇ ਲਹਿਰਾਉਣ ਦੀ ਸ਼ਿਵਾ ਸੈਨਾ ਦੇ ਰਾਸ਼ਟਰੀ ਪ੍ਰਧਾਨ ਅੰਕਿਤ ਖੋਸਲਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਗੁਰਪਤਵੰਤ ਸਿੰਘ ਪਨੂੰ ਵਲੋ ਕੈਨੇਡਾ ਵਿਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਸੀ ਤੇ ਹੁਣ ਮੰਦਰਾਂ ਦੇ ਬਾਹਰ ਖਾਲਿਸਤਾਨੀ ਝੰਡੇ ਲਹਿਰਾਉਣ ਦੇ ਨਾਲ ਹਿੰਦੂਆਂ ਵਿਚ ਭਾਰੀ ਰੋਸ ਦੀ ਲਹਿਰ ਹੈ, ਜੋ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਦੀ ਲੜਾਈ ਉਥੋਂ ਦੀ ਸਰਕਾਰ ਦੇ ਨਾਲ ਹੈ ਤੇ ਹਿੰਦੂ ਮੰਦਰਾਂ ਨੂੰ ਕਿਉ ਟਾਰਗੇਟ ਕੀਤਾ ਜਾ ਰਿਹਾ ਹੈ। ਅੰਕਿਤ ਖੋਸਲਾ ਨੇ ਕਿਹਾ ਕਿ ਖਾਲਿਸਤਾਨੀ ਝੰਡੇ ਲਹਿਰਾਉਣ ਵਾਲੇ ਅਨਸਰਾਂ ਨੂੰ ਰੋਕਣ ਲਈ ਕੈਨੇਡਾ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਭਾਰਤ ਸਰਕਾਰ ਨੂੰ ਵੀ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਕੇ ਹਿੰਦੂ ਮੰਦਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ ਖਾਲਿਸਤਾਨੀ ਸਮਰਥਕਾਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।