ਸਰਕਾਰੀ ਸਮਾਰਟ ਹਾਈ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ
ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 14 Apr 2026 04:35 PM (IST)
Updated Date: Wed, 15 Apr 2026 04:03 AM (IST)
ਫੋਟੋ- 3 ਕੈਪਸਨ : ਸਰਕਾਰੀ ਹਾਈ ਸਕੂਲ ਅਬਦਾਲ ਵਿੱਚੋਂ ਅੱਵਲ ਆਏ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਅਧਿਆਪਕ ਤੇ ਹੋਰ। ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ’ਚ ਇਸ ਵਾਰ ਵੀ ਸਰਕਾਰੀ ਸਮਾਰਟ ਹਾਈ ਸਕੂਲ ਅਬਦਾਲ ਦੇ ਬੱਚਿਆਂ ਨੇ ਵਧੀਆ ਨੰਬਰ ਲੈ ਕੇ ਇਲਾਕੇ ’ਚ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਕਲਾਸ ਇੰਚਾਰਜ ਰਜਵੰਤ ਕੌਰ ਨੇ ਇਸ ਆਏ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਸ਼ਪ੍ਰੀਤ ਕੌਰ ਨੇ 95% ਨੰਬਰ ਲੈ ਕੇ ਪਹਿਲਾ, ਰਾਜਬੀਰ ਕੌਰ ਨੇ 94.5% ਨੰਬਰ ਲੈ ਕੇ ਦੂਸਰਾ, ਮਨਪ੍ਰੀਤ ਕੌਰ ਤੇ ਹਰਕੀਰਤ ਕੌਰ ਨੇ 94% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਇਲਾਕੇ ’ਚ ਆਪਣੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਦੇ 10 ਵਿਦਿਆਰਥੀਆਂ ਨੇ 90% ਤੋਂ ਵੱਧ ਤੇ 25 ਵਿਦਿਆਰਥੀਆਂ ਨੇ 80% ਤੋਂ ਵੱਧ ਨੰਬਰ ਪ੍ਰਾਪਤ ਕੀਤੇ। ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਹਾਈ ਸਕੂਲ ਅਬਦਾਲ ਵਿਖੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰੁਪਿੰਦਰ ਕੌਰ ਸਰਕਾਰੀਆ ਨੇ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈ ਕੇ ਸਖ਼ਤ ਮਿਹਨਤ ਕਰਨ ਦੀ ਸਿੱਖਿਆ ਦਿੱਤੀ।