ਪ੍ਰਕਾਸ਼ ਪੁਰਬ ’ਤੇ ਸਜਾਈ 60ਵੀਂ ਸ਼ਬਦ ਚੌਂਕੀ
ਪ੍ਰਕਾਸ਼ ਪੁਰਬ ’ਤੇ ਸਜਾਈ 60ਵੀਂ ਸ਼ਬਦ ਚੌਂਕੀ
Publish Date: Tue, 14 Apr 2026 04:38 PM (IST)
Updated Date: Wed, 15 Apr 2026 04:03 AM (IST)
ਫੋਟੋ-5 ਕੈਪਸ਼ਨ : ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸੰਗਤਾਂ ਸਮੇਤ ਭੋਰਾ ਸਾਹਿਬ ਵਿਖੇ ਸ਼ਬਦ ਚੌਕੀ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹੋਏ। ਗੁਰਮੀਤ ਸੰਧੂ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਰ ਸੇਵਾ ਵਾਲੇ ਮਹਾਪੁਰਖਾਂ ਤੇ ਸੰਗਤ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜਾ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਾਰ ਸੇਵਾ ਗੁਰਦੁਆਰਾ ਗੁਰੂ ਕੇ ਮਹਿਲ ਦੇ ਉਸ ਸਮੇਂ ਦੇ ਇੰਚਾਰਜ ਬਾਬਾ ਵਾਹਿਗੁਰੂ ਸਿੰਘ ਨੇ ਪ੍ਰੋ. ਬਾਬਾ ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ ਛੇਹਰਟਾ ਨੂੰ ਗੁਰਦੁਆਰਾ ਸਾਹਿਬ ਵਿਖੇ ਮਹੀਨਾਵਾਰੀ ਸ਼ਬਦ ਚੌਂਕੀ ਸਜਾਉਣ ਦੀ ਸੇਵਾ ਬਖ਼ਸ਼ਿਸ਼ ਕੀਤੀ ਗਈ। ਇਸ ਗੱਲ ਦੀ ਜਾਣਕਾਰੀ ਪ੍ਰੋ. ਬਾਬਾ ਨਿਰਮਲ ਸਿੰਘ ਰੰਧਾਵਾ ਵੱਲੋਂ ਦਿੱਤੀ ਗਈ। ਨੌਵੇਂ ਪਾਤਸ਼ਾਹ ਜੀ ਦੇ 405 ਸਾਲਾ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਗੁਰੂ ਕੇ ਮਹਿਲ (ਪ੍ਰਕਾਸ਼ ਅਸਥਾਨ) ਵਿਖੇ ਬਾਬਾ ਰੰਧਾਵਾ ਗੁਰੂ ਕੀ ਵਡਾਲੀ ਛੇਹਰਟਾ ਵੱਲੋਂ ਜਥੇ ਤੇ ਸੰਗਤ ਵੱਲੋਂ ਮਹੀਨਾਵਾਰੀ 60ਵੀਂ ਸ਼ਬਦ ਚੌਂਕੀ ਸਜਾਈ ਗਈ।