ਸੇਂਟ ਪੀਟਰ ਕਾਨਵੈਂਟ ਸਕੂਲ ’ਚ ਮਨਾਈ ਵਿਸਾਖੀ
ਸੇਂਟ ਪੀਟਰ ਕਾਨਵੈਂਟ ਸਕੂਲ ’ਚ ਮਨਾਈ ਵਿਸਾਖੀ
Publish Date: Tue, 14 Apr 2026 05:31 PM (IST)
Updated Date: Wed, 15 Apr 2026 04:06 AM (IST)

ਫੋਟੋ-19 ਕੈਪਸ਼ਨ : ਵਿਸਾਖੀ ਸਮਾਰੋਹ ਦੌਰਾਨ ਇੰਡੀਆ ਗੇਟ ਸਥਿਤ ਸੇਂਟ ਪੀਟਰ ਕਾਨਵੈਂਟ ਸਕੂਲ ਦੇ ਵਿਿਦਆਰਥੀਆਂ ਨਾਲ ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਡਾ. ਪੂਜਾ ਪ੍ਰਭਾਕਰ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇੰਡੀਆ ਗੇਟ ਸਥਿਤ ਸੇਂਟ ਪੀਟਰ ਕਾਨਵੈਂਟ ਸਕੂਲ ਵਿਚ ਵਿਸਾਖੀ ਦਾ ਦਿਹਾੜਾ ਧੂੰਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਡਾ. ਪੂਜਾ ਪ੍ਰਭਾਕਰ ਦੀ ਅਗਵਾਈ ਹੇਠ ਹੋਏ ਇਸ ਸਮਾਰੋਹ ਦੌਰਾਨ ਵਿਿਦਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਉਤਸ਼ਾਹ ਨਾਲ ਵਿਸਾਖੀ ਮਨਾਈ। ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਡਾ. ਪੂਜਾ ਪ੍ਰਭਾਕਰ ਨੇ ਕਿਹਾ ਕਿ ਵਿਿਦਆਰਥੀਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਦਿਨ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਸੇ ਦਿਨ ਜੱਲ੍ਹਿਆਂਵਾਲਾ ਬਾਗ ਵਿਖੇ ਸ਼ਹੀਦੀ ਸਾਕਾ ਵਾਪਰਿਆ ਸੀ। ਇਸ ਦੌਰਾਨ ਵਿਿਦਆਰਥੀਆਂ ਨੇ ਗਿੱਧੇ ਭੰਗੜੇ ਦੀ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ, ਉਥੇ ਹੀ ਇਕ ਨਾਟਕ ਵੀ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਰਣਜੀਤ ਕੌਰ ਸੰਧੂ, ਪ੍ਰਿੰਸੀਪਲ ਡਾ. ਪੂਜਾ ਪ੍ਰਭਾਕਰ ਅਤੇ ਲੀਗਲ ਅਡਵਾਈਜਰ ਅਨੂਪ੍ਰੀਤ ਕੌਰ ਸੰਧੂ ਨੇ ਵੀ ਸਾਰਿਆਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਦਸ਼ਮੇਸ਼ ਪਰਿਵਾਰ ਦੇ ਨਾਲ ਸਬੰਧਤ ਹਰੇਕ ਚੀਜ਼ ਸਿੱਖ ਪੰਥ ਦੇ ਇਤਿਹਾਸ ਵਿਚ ਸੁਨਿਹਰੀ ਅੱਖਰਾਂ ਦੇ ਵਿਚ ਦਰਜ ਹੈ ਅਤੇ ਵਿਸਾਖੀ ਦਾ ਇਹ ਦਿਹਾੜਾ ਵੀ ਵਿਸ਼ੇਸ਼ ਮਹੱਤਵ ਰੱਖਦਾ ਹੈ। ਅੰਤ ਵਿਚ ਵਿਿਦਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।