ਸ੍ਰੀ ਦਸਮੇਸ਼ ਪਬਲਿਕ ਸਕੂਲ ’ਚ ਵਿਸਾਖੀ ਦਿਹਾੜਾ ਮਨਾਇਆ
ਸ੍ਰੀ ਦਸਮੇਸ਼ ਪਬਲਿਕ ਸਕੂਲ ’ਚ ਵਿਸਾਖੀ ਦਿਹਾੜਾ ਮਨਾਇਆ
Publish Date: Tue, 14 Apr 2026 05:36 PM (IST)
Updated Date: Wed, 15 Apr 2026 04:06 AM (IST)
ਫੋਟੋ:1 ਕੈਪਸ਼ਨ : ਸ੍ਰੀ ਦਸਮੇਸ਼ ਪਬਲਿਕ ਸੀਨੀ ਸਕੈਂ ਸਕੂਲ ਵਿਖੇ ਵਿਿਦਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਿੰਸੀਪਲ ਵਿਨੋਦ ਸ਼ਰਮਾ ਨਾਲ ਜੋਗਾ ਸਿੰਘ ਅਠਵਾਲ, ਕਵਲਜੀਤ ਸਿੰਘ, ਪ੍ਰਮਜੀਤ ਕੌਰ ਅਤੇ ਹੋਰ। ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ ਪ੍ਰਿੰਸੀਪਲ ਵਿਨੋਦ ਸ਼ਰਮਾ ਦੀ ਅਗਵਾਈ ’ਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਵਿਨੋਦ ਸ਼ਰਮਾ ਤੇ ਵਿਦਿਆਰਥੀਆਂ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਦੀ ਸੰਗਤ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਤਿਉਹਾਰ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਸਕੂਲ ਪ੍ਰਿੰਸੀਪਲ ਵਿਨੋਦ ਸ਼ਰਮਾ ਨੇ ਖਾਲਸੇ ਦੇ ਸਾਜਨਾ ਦਿਵਸ ਦੀ ਮਹਾਨਤਾ ਬਾਰੇ ਵਿਿਦਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਪ੍ਰਿੰਸੀਪਲ ਵਿਨੋਦ ਸ਼ਰਮਾ ਨਾਲ ਜੋਗਾ ਸਿੰਘ ਅਠਵਾਲ, ਪ੍ਰਿਤਪਾਲ ਸਿੰਘ, ਇਕਬਾਲ ਸਿੰਘ, ਕਵਲਜੀਤ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਕੌਰ, ਸੁਰਿੰਦਰ ਕੌਰ, ਹਰਦੀਪ ਕੌਰ, ਗੁਰਬਿੰਦਰ ਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।