ਮਾਨ ਸਰਕਾਰ ਤੋਂ ਪੰਜਾਬ ਦੇ ਹਰੇਕ ਵਰਗ ਦਾ ਮੋਹ ਭੰਗ ਹੋ ਚੁੱਕਾ : ਗਨੀਵ ਕੌਰ
ਅਕਾਲੀ ਵਰਕਰਾਂ ਨਾਲ ਚੋਣਾਂ ਸਬੰਧੀ ਕੀਤੀ ਵਿਚਾਰ ਚਰਚਾ
Publish Date: Tue, 14 Apr 2026 05:44 PM (IST)
Updated Date: Wed, 15 Apr 2026 04:07 AM (IST)

ਫੋਟੋ:2 ਕੈਪਸ਼ਨ: ਮਜੀਠਾ ਵਿਖੇ ਅਕਾਲੀ ਵਰਕਰਾਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਗਲਬਾਤ ਕਰਦੇ ਹੋਏ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਤਰੁਨ ਕੁਮਾਰ ਅਬਰੋਲ, ਪ੍ਰਿੰਸ ਨਈਅਰ, ਦੁਰਗਾ ਦਾਸ, ਅਜੈ ਚੋਪੜਾ, ਕਵਲਦੀਪ ਸਿੰਘ ਲਾਲੀ, ਭੁਪਿੰਦਰ ਸਿੰਘ ਮਜੀਠਾ ਦਿਹਾਤੀ ਤੇ ਹੋਰ। * ਅਕਾਲੀ ਵਰਕਰਾਂ ਨਾਲ ਚੋਣਾਂ ਸਬੰਧੀ ਕੀਤੀ ਵਿਚਾਰ-ਚਰਚਾ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਵਿਧਾਨ ਸਭਾ ਹਲਕਾ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਮਜੀਠਾ ਵਿਖੇ ਆਗਾਮੀ ਚੋਣਾਂ ਸਬੰਧੀ ਸ਼ਹਿਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ। ਗੱਲਬਾਤ ਕਰਦਿਆਂ ਗਨੀਵ ਕੌਰ ਨੇ ਕਿਹਾ ਕਿ ਪੰਜਾਬ ਵਿਚਲੀ ਮਾਨ ਸਰਕਾਰ ਤੋਂ ਪੰਜਾਬ ਦੇ ਹਰੇਕ ਵਰਗ ਦਾ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬਦਲਾਅ ਦਾ ਨਾਅਰਾ ਲਗਾ ਕੇ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਸੀ ਉਸ ਦਾ ਪੰਜਾਬ ਵਿਚ ਕਿਧਰੇ ਵੀ ਨਾਮ ਨਿਸ਼ਾਨ ਨਹੀਂ ਦਿਸ ਰਿਹਾ। ਹਰ ਰੋਜ਼ ਕਾਰੋਬਾਰੀਆਂ ਤੇ ਆਮ ਨਾਗਰਿਕਾਂ ਨੂੰ ਗੈਗਸਟਰਾਂ ਵੱਲੋਂ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸੂਬੇ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਦਿਨ-ਬ-ਦਿਨ ਵਿਗੜ ਰਹੀ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰਫ ਸਿਆਸੀ ਵਿਰੋਧੀਆਂ ਖਿਲਾਫ ਦੂਸ਼ਣਬਾਜੀ ਕਰਨ ਵਿਚ ਰੁੱਝੇ ਹਨ ਜਾਂ ਆਪਣੇ ਦਿੱਲੀ ਦੇ ਆਕਾਵਾਂ ਤੇ ਪੰਜਾਬ ਦਾ ਖਜਾਨਾ ਲੁਟਾਉਣ ਤੇ ਲੱਗੇ ਹਨ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ਼ਤਿਹਾਰਬਾਜੀ ਵਾਲੀ ਸਰਕਾਰ ਸਾਬਤ ਹੋਈ ਹੈ। ਜ਼ਮੀਨੀ ਪੱਧਰ ’ਤੇ ਕੋਈ ਵੀ ਵਿਕਾਸ ਦਾ ਕੰਮ ਦਿਖਾਈ ਨਹੀਂ ਦੇ ਰਿਹਾ। ਲੋਕਾਂ ਨੂੰ ਵਿਕਾਸ ਕੰਮਾਂ ਦੇ ਨਾਮ ’ਤੇ ਠੱਗਿਆ ਜਾ ਰਿਹਾ ਹੈ। ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਹੋਈਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਵੱਡੇ ਪੱਧਰ ਤੇ ਧੱਕੇਸ਼ਾਹੀ ਕੀਤੀ ਅਤੇ ਵਿਰੋਧੀਆਂ ਨੂੰ ਚੋਣਾਂ ਵਿਚ ਹਿੱਸਾ ਲੈਣ ਤੋਂ ਪੁਲਿਸ ਪ੍ਰਸ਼ਾਸ਼ਨ ਦੇ ਜੋਰ ਨਾਲ ਰੋਕ ਕੇ ਰੱਖਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਆਪ ਨੂੰ ਧੱਕੇਸ਼ਾਹੀ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਉਕਤ ਚੋਣਾਂ ਵਾਸਤੇ ਤਿਆਰੀਆਂ ਕਰਨ ਲਈ ਕਿਹਾ ਅਤੇ ਵਾਰਡ ਵਾਈਜ਼ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਕਿਹਾ। ਇਸ ਮੌਕੇ ਗਨੀਵ ਕੌਰ ਮਜੀਠੀਆ ਦੇ ਨਾਲ ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਿਆਸੀ ਸਕੱਤਰ ਮਜੀਠੀਆ, ਸਾਬਕਾ ਪ੍ਰਧਾਨ ਕੌਸਲਰ ਤਰੁਨ ਕੁਮਾਰ ਅਬਰੋਲ, ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਨਈਅਰ, ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ, ਅਜੈ ਕੁਮਾਰ ਚੋਪੜਾ, ਦੀਪਕ ਆੜਤੀਆ, ਬਿੱਲਾ ਸ਼ਾਹ ਆੜ੍ਹਤੀਆ, ਕਵਲਦੀਪ ਸਿੰਘ ਲਾਲੀ ਮਜੀਠਾ, ਕ੍ਰਿਸ਼ਨ ਨਈਅਰ, ਬਾਊ ਨਰੇਸ਼ ਕੁਮਾਰ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਐਡਵੋਕੇਟ ਪ੍ਰਸ਼ਾਂਤ ਸ਼ਰਮਾ, ਅਰੁਨ ਕੁਮਾਰ ਭੱਲਾ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।