ਕਿਡਸ ਹੈਬੀਟੇਟ ਸਕੂਲ ’ਚ ਮਨਾਈ ਵਿਸਾਖੀ
ਕਿਡਸ ਹੈਬੀਟੇਟ ਸਕੂਲ ’ਚ ਮਨਾਈ ਵਿਸਾਖੀ
Publish Date: Tue, 14 Apr 2026 05:46 PM (IST)
Updated Date: Wed, 15 Apr 2026 04:07 AM (IST)
ਫੋਟੋ-21 ਕੈਪਸ਼ਨ : ਕਿਡਸ ਹੈਬੀਟੇਟ ਸਕੂਲ ਵਿਚ ਵਿਸਾਖੀ ਸਮਾਰੋਹ ਦੌਰਾਨ ਬੱਚਿਆਂ ਤੇ ਸਟਾਫ ਨਾਲ ਪ੍ਰਿੰਸੀਪਲ ਅਮਨਦੀਪ ਕੌਰ। ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਿਡਸ ਹੈਬੀਟੇਟ ਸਕੂਲ ’ਚ ਵਿਸਾਖੀ ਦਾ ਤਿਉਹਾਰ ਪ੍ਰਿੰਸੀਪਲ ਅਮਨਦੀਪ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਛੋਟੇ ਛੋਟੇ ਬੱਚਿਆਂ ਦੀਆਂ ਕਵਿਤਾਵਾਂ, ਭਾਸ਼ਣ ਨੇ ਸਭ ਦਾ ਮਨ ਮੋਹ ਲਿਆ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਇਸ ਦਿਨ 13 ਅਪ੍ਰੈਲ 1699 ’ਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ, ਉਨ੍ਹਾਂ ਬੱਚਿਆਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ਤੇ ਸਿਧਾਤਾਂ ’ਤੇ ਚੱਲਣ ਲਈ ਪ੍ਰੇਰਿਤ ਕੀਤੀ। ਇਸ ਉਪਰੰਤ 13 ਅਪੈ੍ਰਲ 1919 ਈਸਵੀ ਨੂੰ ਜੱਲ੍ਹਿਆਂਵਾਲੇ ਬਾਗ ਵਿਖੇ ਹੋਏ ਖੂਨੀ ਹੱਤਿਆਕਾਂਡ ਨੂੰ ਯਾਦ ਕਰਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।