ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ
ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ
Publish Date: Tue, 14 Apr 2026 06:13 PM (IST)
Updated Date: Wed, 15 Apr 2026 04:09 AM (IST)
ਫੋਟੋ-15 ਕੈਪਸ਼ਨ : ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਮਨਾਉਂਦੇ ਹੋਏ ਜਨਰਲ ਸਕੱਤਰ ਅਜੇ ਸਨੋਤਰਾ, ਸੰਜੀ ਜੈਕਸਨ, ਕੰਵਲਜੀਤ ਸਿੰਘ, ਇੰਦਰਜੀਤ ਸਿੰਘ ਅਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ’ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਅਜੇ ਸਨੋਤਰਾ ਨੇ ਬਾਬਾ ਸਾਹਿਬ ਜੀ ਦੀ ਜੀਵਨੀ ਬਾਰੇ ਕਰਮਚਾਰੀਆਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਭਾਰਤੀ ਵਾਲਮੀਕਿ ਧਰਮ ਸਮਾਜ ਰਜਿ. ਭਾਵਾਧਸ ਸੰਗਠਨ ਅੰਮ੍ਰਿਤਸਰ ਜ਼ਿਲ੍ਹਾ ਜਨਰਲ ਸਕੱਤਰ ਸੰਨੀ ਜੈਕਸਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਕੰਵਲਜੀਤ ਸਿੰਘ, ਇੰਦਰਜੀਤ ਸਿੰਘ, ਸੁਨੀਲ ਭੱਟੀ, ਅਜੇ ਸ਼ਰਮਾ, ਸੁਭਮ, ਅਜੇ ਮੱਟੂ, ਰਮਨਦੀਪ ਛੀਨਾ, ਗੁਰਵਿੰਦਰ ਸਿੰਘ ਹੇਰ, ਪ੍ਰਗਟ ਸਿੰਘ, ਮਨਦੀਪ ਸਿੰਘ, ਲਾਭ ਸਿੰਘ, ਮਨਪ੍ਰੀਤ ਸਿੰਘ, ਰਣਧੀਰ ਸਿੰਘ ਆਦਿ ਹਾਜ਼ਰ ਸਨ।