ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਮਨਜੀਤ ਮੰਨਾ ਨਾਲ ਅਫਸੋਸ ਪ੍ਰਗਟ
ਵੱਖ-ਵੱਖ ਸ਼ਖ਼ਸ਼ੀਅਤਾਂ ਵਲੋਂ ਮਨਜੀਤ ਸਿੰਘ ਮੰਨਾ ਨਾਲ ਅਫਸੋਸ ਪ੍ਰਗਟ
Publish Date: Tue, 14 Apr 2026 06:51 PM (IST)
Updated Date: Wed, 15 Apr 2026 04:12 AM (IST)
ਫੋਟੋ-32 ਕੈਪਸ਼ਨ : ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨਾਲ ਅਫਸੋਸ ਪ੍ਰਗਟ ਕਰਦੇ ਹੋਏ ਮਾਸਟਰ ਜਸਪਾਲ ਸਿੰਘ, ਯੁੱਧਵੀਰ ਸਿੰਘ ਸਰਲੀ ਅਤੇ ਹੋਰ। ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸਾਬਕਾ ਚੀਫ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੇ ਮਾਤਾ ਪ੍ਰਕਾਸ਼ ਕੌਰ ਦੇ ਦੇਹਾਂਤ ਦਾ ਅਫ਼ਸੋਸ ਪ੍ਰਗਟ ਕਰਨ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਆਗੂ ਪਿੰਡ ਮੀਆਂਵਿੰਡ ਪਹੁੰਚ ਰਹੇ ਹਨ। ਇਸੇ ਤਰ੍ਹਾਂ ਹਲਕਾ ਬਾਬਾ ਬਕਾਲਾ ਸਾਹਿਬ ਦੀਆਂ ਕਾਂਗਰਸ ਪਾਰਟੀ ਨਾਲ ਸਬੰਧਤ ਵੱਖ-ਵੱਖ ਸ਼ਖ਼ਸੀਅਤਾਂ, ਜਿਨ੍ਹਾਂ ’ਚ ਸਾਬਕਾ ਸਰਪੰਚ ਮਾਸਟਰ ਜਸਪਾਲ ਸਿੰਘ ਰੰਧਾਵਾ, ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਕੋ-ਆਰਡੀਨੇਟਰ ਜ਼ਿਲ੍ਹਾ ਮੀਤ ਪ੍ਰਧਾਨ ਯੁੱਧਵੀਰ ਸਿੰਘ ਸਰਲੀ, ਸਾਬਕਾ ਸਰਪੰਚ ਜ਼ਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਨਾਗੋਕੇ ਮੋੜ, ਸਾਬਕਾ ਸਰਪੰਚ ਬੂਟਾ ਸਿੰਘ ਦਾਰਾਪੁਰ, ਸਾਬਕਾ ਸਰਪੰਚ ਸੁਰਜੀਤ ਸਿੰਘ ਭਲੋਜਲਾ, ਪ੍ਰਿੰਸੀਪਲ ਜਗਪ੍ਰੀਤ ਕੌਰ, ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਖਹਿਰਾ ਆਦਿ ਵਲੋਂ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ, ਚੇਅਰਮੈਨ ਰਣਜੀਤ ਸਿੰਘ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਨਾਲ ਅਫਸੋਸ ਪ੍ਰਗਟ ਕੀਤਾ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਘਰ ਦੇ ਮੁਖੀ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਝੱਲਣਾ ਪੈਂਦਾ ਹੈ, ਪਰ ਕੀਤਾ ਕੁਝ ਨਹੀਂ ਜਾ ਸਕਦਾ।