4.62 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ
4.62 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ
Publish Date: Tue, 14 Apr 2026 07:20 PM (IST)
Updated Date: Wed, 15 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਘਰਿੰਡਾ ਥਾਣੇ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਡਰੱਗ ਮਨੀ ਇਕੱਠੀ ਕਰ ਰਿਹਾ ਸੀ। ਪੁਲਿਸ ਨੇ 4.62 ਲੱਖ ਰੁਪਏ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਘਰਿੰਡਾ ਥਾਣੇ ’ਚ ਤਾਇਨਾਤ ਸਬ-ਇੰਸਪੈਕਟਰ ਰਾਜਬੀਰ ਸਿੰਘ ਨੂੰ ਸੂਚਨਾ ਮਿਲੀ ਕਿ ਲੋਪੋਕੇ ਥਾਣੇ ਦੇ ਅਧਿਕਾਰ ਖੇਤਰ ’ਚ ਆਉਂਦੇ ਬਚੀਵਿੰਡ ਪਿੰਡ ਦਾ ਵਾਸੀ ਰੋਹਨਪ੍ਰੀਤ ਸਿੰਘ ਡਰੱਗ ਮਨੀ ਇਕੱਠੀ ਕਰ ਕੇ ਆਪਣੇ ਪਿੰਡ ਵਾਪਸ ਆ ਰਿਹਾ ਹੈ। ਇਸ ਜਾਣਕਾਰੀ ਦੇ ਅਧਾਰ ਤੇ ਪੁਲਿਸ ਨੇ ਨਾਕਾਬੰਦੀ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਬੈਗ ’ਚੋਂ 4,62,600 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਮੁਲਜਮ ਨੇ ਪਿੰਡ-ਪਿੰਡ ਜਾ ਕੇ ਨਸ਼ਾ ਤਸਕਰਾਂ ਤੋਂ ਪੈਸੇ ਇਕੱਠੇ ਕਰਨ ਦੀ ਗੱਲ ਕਬੂਲ ਕੀਤੀ। ਉਸ ਨੇ ਇਹ ਪੈਸੇ ਇੱਕ ਵੱਡੇ ਡਰੱਗ ਡੀਲਰ ਨੂੰ ਦੇਣੇ ਸਨ। ਪੁਲਿਸ ਨੂੰ ਮੁਲਜਮ ਦੇ ਮੋਬਾਈਲ ਫੋਨ ਤੋਂ ਕਈ ਡਰੱਗ ਤਸਕਰਾਂ ਦੇ ਸੰਪਰਕ ਮਿਲੇ ਹਨ।