ਸੇਂਟ ਸੋਲਜਰ ਸਕੂਲ ’ਚ ਅਧਿਆਪਕ ਮਾਪੇ ਮਿਲਣੀ ਕੀਤੀ
ਸੇਂਟ ਸੋਲਜਰ ਸਕੂਲ ’ਚ ਅਧਿਆਪਕ ਮਾਪੇ ਮਿਲਣੀ ਕੀਤੀ
Publish Date: Tue, 28 Apr 2026 05:24 PM (IST)
Updated Date: Wed, 29 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਚ ਨਵੇਂ ਸੈਸ਼ਨ 2026-27 ਦੀ ਪਹਿਲੀ (ਪੀਟੀ ਮੀਟ) ਅਧਿਆਪਕ ਮਾਪੇ ਮਿਲਣੀ ਕੀਤੀ ਗਈ, ਜਿਸ ਵਿਚ ਸਕੂਲ ਦੇ ਸਾਰੇ ਬੱਚਿਆਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਅਤੇ ਉਤਸੁਕਤਾ ਨਾਲ ਹਿੱਸਾ ਲਿਆ। ਮਾਪਿਆਂ ਨੇ ਆਪਣੇ ਬੱਚਿਆਂ ਦੇ ਅਧਿਆਪਕਾਂ ਕੋਲ ਬੈਠ ਕੇ ਬੱਚਿਆਂ ਦੇ ਸਰਬਪੱਖੀ ਵਿਕਾਸ ਬਾਰੇ ਵਿਚਾਰਾਂ ਕੀਤੀਆਂ। ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਤੇ ਉਨ੍ਹਾਂ ਦਾ ਭਵਿੱਖ ਉਜਵਲ ਕਰਨ ਲਈ ਮਾਪਿਆਂ ਦੀ ਸਲਾਹ ਲਈ ਗਈ। ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸਲਾਹਾਂ ਨੂੰ ਵੀ ਪ੍ਰਮੁੱਖਤਾ ਨਾਲ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ। ਮਾਪਿਆਂ ਨੇ ਸਕੂਲ ਦੇ ਪ੍ਰਬੰਧ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ, ਪ੍ਰਿੰਸੀਪਲ ਸੰਦੀਪ ਸ਼ਰਮਾ, ਸ਼ਿਲਪਾ ਸ਼ਰਮਾ ਕੋਆਰਡੀਨੇਟਰ ਅਤੇ ਨੀਲਾਕਸ਼ੀ ਗੁਪਤਾ ਕੋਆਰਡੀਨੇਟਰ ਨੇ ਵੀ ਮਾਪਿਆਂ ਨਾਲ ਵੱਖਰੇ ਤੌਰ ਤੇ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ। ਆਏ ਹੋਏ ਮਾਪਿਆਂ ਨਾਲ ਗੱਲਬਾਤ ਕਰਦੇ ਹੋਏ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਬੱਚਿਆਂ ਦੇ ਬਹੁ ਪੱਖੀ ਬਹੁਪੱਖੀ ਵਿਕਾਸ ਲਈ ਬਹੁਤ ਜਰੂਰੀ ਹੈ। ਬੱਚਿਆਂ ਨੂੰ ਕਿਸੇ ਚੰਗੇ ਅਹੁਦੇ ’ਤੇ ਪਹੁੰਚਾਉਣ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਸਮੇਂ-ਸਮੇਂ ’ਤੇ ਅਧਿਆਪਕ ਅਤੇ ਬੱਚਿਆਂ ਦੇ ਮਾਪਿਆਂ ਦਾ ਮਿਲਣਾ ਬਹੁਤ ਜਰੂਰੀ ਹੈ। ਇਸ ਲਈ ਸਕੂਲ ਵਿਚ ਸਮੇਂ-ਸਮੇਂ ‘ਤੇ ਅਧਿਆਪਕ ਮਾਪੇ ਮਿਲਣੀ ਦਾ ਪ੍ਰੋਗਰਾਮ ਰੱਖਿਆ ਜਾਂਦਾ ਹੈ ਤਾਂ ਕਿ ਬੱਚਿਆਂ ਦੇ ਮਾਪੇ ਵੀ ਆਪਣੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਅਧਿਆਪਕ ਨਾਲ ਖੁੱਲ ਕੇ ਗੱਲ ਕਰ ਸਕਣ ਅਤੇ ਅਧਿਆਪਕ ਵੀ ਬੱਚਿਆਂ ਦੀ ਪ੍ਰੋਗਰੈਸ ਰਿਪੋਰਟ ਮਾਪਿਆਂ ਨਾਲ ਸਾਂਝੀ ਕਰਨ। ਸਕੂਲ ਦੇ ਕਈ ਵਿਿਦਆਰਥੀ ਅੰਤਰਰਾਸ਼ਟਰੀ ਹਾਕੀ ਖਿਡਾਰੀ, ਡਾਕਟਰਸ, ਇੰਜੀਨੀਅਰਸ, ਜੱਜ, ਫਕੀਲ, ਤਹਿਸੀਲਦਾਰ, ਪੁਲਿਸ ਅਫਸਰ ਅਤੇ ਹੋਰ ਵੱਡੇ-ਵੱਡੇ ਅਹੁਦਿਆਂ ’ਤੇ ਪਹੁੰਚੇ ਹਨ, ਜੋ ਕਿ ਸਕੂਲ ਮੈਨੇਜਮੈਂਟ ਅਧਿਆਪਕ ਅਤੇ ਮਾਪਿਆਂ ਦੇ ਆਪਸੀ ਤਾਲਮੇਲ ਦਾ ਸਦਕਾ ਹੀ ਹੈ ਅਤੇ ਇਹ ਲਗਾਤਾਰ ਜਾਰੀ ਰਹਿਣਾ ਚਾਹੀਦਾ ਹੈ।