ਸਿੱਖਿਆ ਦੇ ਖੇਤਰ ’ਚ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦਿੱਤੀ: ਗਿੱਲ
ਸਿੱਖਿਆ ਦੇ ਖੇਤਰ ’ਚ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦਿੱਤੀ: ਤਲਬੀਰ ਗਿੱਲ
Publish Date: Tue, 28 Apr 2026 05:29 PM (IST)
Updated Date: Wed, 29 Apr 2026 04:08 AM (IST)

ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਆਪਣੇ ਹੁਣ ਤੱਕ ਦੇ ਰਾਜ ਦੌਰਾਨ ਕਰਵਾਏ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਸਦਕਾ ਸੂਬੇ ਚ ਮੁੜ 2027 ਚੋਣਾਂ ਚ ਆਪ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਮਜੀਠਾ ਹਲਕੇ ਦੇ ਆਪ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਕੀਤਾ। ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਪ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਚਲਾਈਆਂ ਗਈਆਂ ਲੋਕ ਭਲਾਈ ਯੋਜਨਾਵਾਂ ਨੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ ਤੇ ਆਮ ਲੋਕਾਂ ਦੇ ਜੀਵਨ ਪੱਧਰ ਵਿਚ ਮਹੱਤਵਪੂਰਨ ਸੁਧਾਰ ਆਇਆ ਹੈ ਅਤੇ ਸਰਕਾਰ ਨੇ ਹਰੇਕ ਵਰਗ ਨੂੰ ਧਿਆਨ ਵਿਚ ਰੱਖਦਿਆਂ ਯੋਜਨਾਵਾਂ ਬਣਾਈਆਂ ਹਨ। ਇਸ ਨਾਲ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ, ਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਅਤੇ ਬੱਚਿਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿਚ ਵੀ ਵੱਡੇ ਪੱਧਰ ਤੇ ਸੁਧਾਰ ਕੀਤੇ ਗਏ ਹਨ। ਮੁਫ਼ਤ ਬਿਜਲੀ ਯੋਜਨਾ ਨਾਲ ਲੋਕਾਂ ਦੇ ਘਰੇਲੂ ਖ਼ਰਚੇ ਘਟੇ ਹਨ ਅਤੇ ਲੋਕਾਂ ਨੂੰ ਆਰਥਿਕ ਰਾਹਤ ਮਿਲੀ ਹੈ। ਵਿਕਾਸ ਦੇ ਕੰਮ ਜੰਗੀ ਪੱਧਰ ਤੇ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ-ਭਲਾਈ ਲਈ ਹੋਰ ਵੱਡੇ ਫੈਸਲੇ ਕੀਤੇ ਜਾਣਗੇ।