ਸੀਟੂ ਨਾਲ ਸਬੰਧਤ ਜਥੇਬੰਦੀਆਂ ਮਨਾਉਣਗੀਆਂ ਮਜ਼ਦੂਰ ਦਿਵਸ
ਸੀਟੂ ਨਾਲ ਸਬੰਧਤ ਜਥੇਬੰਦੀਆਂ ਮਨਾਉਣਗੀਆਂ ਮਜ਼ਦੂਰ ਦਿਵਸ
Publish Date: Tue, 28 Apr 2026 05:32 PM (IST)
Updated Date: Wed, 29 Apr 2026 04:08 AM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ: ਆਸ਼ਾ ਵਰਕਰ ਤੇ ਫਸਿਲੀਟੇਟਰ ਯੂਨੀਅਨ ਪੰਜਾਬ ਸੀਟੂ ਦੀ ਅੰਮ੍ਰਿਤਸਰ ਇਕਾਈ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਰਘਬੀਰ ਕੌਰ ਦੀ ਪ੍ਰਧਾਨਗੀ ਹੇਠ ਸੀਟੂ ਜਥੇਬੰਦੀ ਦੇ ਦਫ਼ਤਰ ਪੁਤਲੀਘਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੀ ਸੂਬਾਈ ਪ੍ਰਧਾਨ ਸਰੋਜ ਬਾਲਾ ਤੇ ਸੀਟੂ ਦੇ ਸੁਬਾਈ ਮੀਤ ਪ੍ਰਧਾਨ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਆਸ਼ਾ ਵਰਕਰਾਂ ਦੀ ਸੂਬਾਈ ਮੀਟਿੰਗ ਜੋ ਕਿ ਨਵਾਂ ਸ਼ਹਿਰ ਵਿਖੇ ਹੋਈ ਸੀ ਦੇ ਫੈਸਲੇ ਦੀ ਰਿਪੋਰਟਿੰਗ ਕੀਤੀ। ਉਨ੍ਹਾਂ ਕਾਮਰੇਡ ਸੁੱਚਾ ਸਿੰਘ ਅਜਨਾਲਾ ਤੇ ਸਰੋਜ ਬਾਲਾ ਨੇ ਸਾਂਝੇ ਤੌਰ ਤੇ ਕਿਹਾ ਕਿਹਾ ਕਿ ਪਹਿਲੀ ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਸਥਾਨਕ ਨਾਈਆਂ ਵਾਲਾ ਮੋੜ ਢਪਈ ਰੋਡ ਸਬਜ਼ੀ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਸੀਟੂ ਨਾਲ ਸਬੰਧਤ ਸਮੁੱਚੀਆਂ ਜਥੇਬੰਦੀਆਂ ਦੇ ਵਰਕਰ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ 5 ਮਈ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਰੈਲੀ ਵਿਚ ਸੈਂਕੜੇ ਵਰਕਰ ਸ਼ਾਮਿਲ ਹੋਣਗੇ। ਇਸ ਮੌਕੇ ਕਾਮਰੇਡ ਚਰਨਜੀਤ ਸਿੰਘ ਮਜੀਠਾ, ਸ਼ਰਨਜੀਤ ਕੌਰ, ਅਮਨਦੀਪ, ਪੂਜਾ, ਬਲਵੀਰ ਕੌਰ, ਰੇਨੂ, ਉਰਮਿਲਾ, ਪਰਮਜੀਤ ਆਦਿ ਭੈਣਾਂ ਹਾਜਰ ਸਨ।