ਧਰਮਪਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦਾ ਸਕੱਤਰ ਨਿਯੁਕਤ
ਧਰਮਪਾਲ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦਾ ਸਕੱਤਰ ਨਿਯੁਕਤ ਕੀਤਾ
Publish Date: Tue, 28 Apr 2026 05:44 PM (IST)
Updated Date: Wed, 29 Apr 2026 04:08 AM (IST)
ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ ਛੇਹਰਟਾ :ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸੁਰਜੀਤ ਸਿੰਘ ਪਹਿਲਵਾਨ ਵਲੋਂ ਧਰਮਪਾਲ ਨੂੰ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦਾ ਸਕੱਤਰ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਜ਼ਿਲ੍ਹਾ ਸਕੱਤਰ ਨੂੰ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਨੇ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਮੌਕੇ ਪੀਏਸੀ ਮੈਂਬਰ ਤਰਸੇਮ ਸਿੰਘ ਚੰਗਿਆੜਾ, ਵਾਰਡ ਨੰਬਰ 72 ਦੇ ਇੰਚਾਰਜ ਵਿਕਰਮ ਅਤੇ ਪਾਹੁਲਪ੍ਰੀਤ ਮੌਜੂਦ ਸਨ। ਧਰਮਪਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠਾ, ਗੁਲਜ਼ਾਰ ਸਿੰਘ ਰਣੀਕੇ, ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਦਿਲਬਾਗ ਸਿੰਘ ਅੰਨਗੜ੍ਹ ਇੰਚਾਰਜ ਪੱਛਮੀ ਹਲਕਾ, ਤਰਸੇਮ ਸਿੰਘ ਚੰਗਿਆੜਾ ਅਤੇ ਸਮੁੱਚੇ ਅਕਾਲੀ ਦਲ ਦਾ ਉਨ੍ਹਾਂ ਦੀ ਅਗਵਾਈ ਲਈ ਧੰਨਵਾਦ ਕੀਤਾ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਸਕੱਤਰ ਧਰਮਪਾਲ ਨੇ ਉਨ੍ਹਾਂ ਨੂੰ ਸੌਂਪੇ ਗਏ ਸਨਮਾਨ ਅਤੇ ਸੇਵਾ ਲਈ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਲੈ ਕੇ ਜਾਣਗੇ ਅਤੇ 2027 ਦੀਆਂ ਚੋਣਾਂ ਲਈ ਆਪਣੀ ਟੀਮ ਨੂੰ ਆਪਣੇ ਨਾਲ ਲੈ ਕੇ ਚੱਲਣਗੇ।