ਪਿੰਡ ਧੂਲਕਾ ਵਿਖੇ ਲੱਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਪਿੰਡ ਧੂਲਕਾ ਵਿਖੇ ਲੱਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ
Publish Date: Tue, 28 Apr 2026 05:54 PM (IST)
Updated Date: Wed, 29 Apr 2026 04:08 AM (IST)
ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ ਟਾਂਗਰਾ: ਹਲਕਾ ਬਾਬਾ ਬਕਾਲਾ ਸਾਹਿਬ ਦੇ ਅੰਦਰ ਆਉਂਦੇ ਪਿੰਡ ਧੂਲਕਾ ਵਿਖੇ 350 ਸਾਲ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਡਾ. ਓਮ ਪ੍ਰਕਾਸ਼ ਆਈ ਹਸਪਤਾਲ ਅੰਮ੍ਰਿਤਸਰ, ਸਮਾਜ ਸੇਵਕ ਸਭਾ ਰਈਆ, ਸਰਪੰਚ ਵਰਿੰਦਰ ਸਿੰਘ ਮਿੱਠੂ ਅਤੇ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ। ਕੈਂਪ ਵਿਚ ਪ੍ਰਕਾਸ਼ ਦੀਪ ਪ੍ਰੋਗਰਾਮ ਤਹਿਤ ਅੱਖਾਂ ਦਾ ਚੈੱਕਅਪ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸ਼ੂਗਰ ਦੇ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਤੇ ਲੋੜਵੰਦ ਵਿਅਕਤੀਆਂ ਨੂੰ ਦਾਰੂ ਅਤੇ ਦਵਾਈਆਂ ਵੀ ਦਿੱਤੀਆ ਗਈਆਂ। ਨਿਗ੍ਹਾ ਦੇ ਨੰਬਰ ਦਾ ਚੈੱਕਅਪ ਕੰਪਿਊਟਰ ਵੱਲੋਂ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਸਹੋਤਾ ਨੇ ਹੋਰ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਸਰਪੰਚ ਵਰਿੰਦਰ ਸਿੰਘ ਮਿੱਠੂ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੁੱਖਵਿੰਦਰ ਸਿੰਘ ਮੱਤੇਵਾਲ, ਗੁਰਪ੍ਰਤਾਪ ਸਿੰਘ, ਤਰਸੇਮ ਸਿੰਘ, ਬਲਜੀਤ ਕੌਰ, ਰਮਨਦੀਪ ਕੌਰ, ਰਣਜੀਤ ਕੌਰ ਸਾਰੇ ਮੈਂਬਰ ਤੇ ਇਲਾਵਾ ਸੰਦੀਪ ਬੌਬੀ, ਸਰਬਜੀਤ ਕੌਰ, ਡਾਕਟਰ ਕੋਮਲ ਅਤੇ ਬਹੁਤ ਸਾਰੇ ਮਰੀਜ ਹਾਜ਼ਰ ਸਨ।