ਟ੍ਰੇਨਿੰਗ ਦਾ ਪਹਿਲਾ ਪੜਾਅ ਖਤਮ : ਵਧੀਕ ਕਮਿਸ਼ਨਰ ਨਗਰ ਨਿਗਮ
ਟ੍ਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ
Publish Date: Tue, 28 Apr 2026 06:14 PM (IST)
Updated Date: Wed, 29 Apr 2026 04:11 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ :ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਆਦੇਸ਼ ’ਤੇ ਦੱਖਣੀ ਹਲਕੇ ਦੇ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਜੈ ਇੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ ਦੀ ਅਗਵਾਈ ਵਿਚ ਪੂਰਾ ਕੀਤਾ ਗਿਆ। ਜਿਸ ਵਿਚ ਜਿਲ੍ਹੇ ਵੱਲੋਂ ਆਏ ਟਰੇਨਰਾਂ ਵੱਸੋਂ ਲਗਭਗ 60 ਸੁਪਰਵਾਈਜ਼ਰ ਅਤੇ ਗਿਣਤੀਕਾਰਾਂ ਨੂੰ ਜਨਗਨਣਾ ਦੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਵਧੀਕ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ਤੇ ਇਹ ਸਰਵੇਅ ਕਰਵਾਏ ਜਾਂਦੇ ਹਨ, ਜਿਸ ਨਾਲ ਲੋਕਾਂ ਦੇ ਜੀਵਨ ਪੱਧਰ ਅਤੇ ਰਹਿਣ-ਸਹਿਣ ਦਾ ਪਤਾ ਲੱਗ ਸਕੇ। ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਜਨਗਨਣਾ ਦਾ ਕੰਮ ਪੂਰੀ ਤਨਦੇਹੀ ਨਾਲ ਕਰਨ ਲਈ ਕਿਹਾ। ਇੰਚਰਾਜ ਸੰਜੀਵ ਕਾਲੀਆ ਨੇ ਆਏ ਹੋਏ ਸਾਰੇ ਹੀ ਸੁਪਰਵਾਈਜ਼ਰ ਤੇ ਗਿਣਤੀਕਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਭੇਜੇ ਹੋਏ ਮੋਬਾਇਲ ਵੀ ਦਿੱਤੇ ਗਏ ਤਾਂ ਕਿ ਜਨਗਨਣਾ ਦਾ ਕੰਮ ਸਹੀ ਤਰੀਕੇ ਨਾਲ ਸਮੇਂ ਸਿਰ ਨੇਪਰੇ ਚੜ ਸਕੇ। ਇਸ ਮੌਕੇ ਜਸਬੀਰ ਸਿੰਘ, ਸੰਦੀਪ ਸਿੰਘ, ਅਰੁਣ ਕੁਮਾਰ, ਰਮਿੰਦਰ ਸਿੰਘ (ਸਾਰੇ ਸੁਪਰਵਾਈਜ਼ਰ) ਅਤੇ ਅਜੇ ਕੁਮਾਰ ਸ਼ਰਮਾ ਟਰੇਨਰ ਹਾਜ਼ਰ ਸਨ।