ਤੇਲੰਗਾਨਾ ਦੇ ਕੈਬਨਿਟ ਮੰਤਰੀ ਭੱਟੀ ਵਿਕਰਮਾਰਕਾ ਨੇ ਸ਼੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ
ਤੇਲੰਗਾਨਾ ਦੇ ਕੈਬਨਿਟ ਮੰਤਰੀ ਭੱਟੀ ਵਿਕਰਮਾਰਕਾ ਨੇ ਸ਼੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ
Publish Date: Tue, 28 Apr 2026 06:40 PM (IST)
Updated Date: Wed, 29 Apr 2026 04:13 AM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ: ਤੇਲੰਗਾਨਾ ਦੇ ਕੈਬਨਿਟ ਮੰਤਰੀ ਭੱਟੀ ਵਿਕਰਮਾਰਕਾ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਤੇ ਭਗਵਾਨ ਸ਼੍ਰੀ ਲਕਸ਼ਮੀ ਨਾਰਾਇਣ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸਾਦ ਭੇਟ ਕੀਤਾ। ਕਮੇਟੀ ਦਫ਼ਤਰ ਵਿਖੇ ਸੁਪਰੀਡੈਂਟ ਪਿੰਕ ਰਾਜ ਅਤੇ ਚੇਅਰਮੈਨ ਵਿਜੇ ਜੋਸ਼ੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮੰਦਰ ਦਾ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।