ਭਾਜਪਾ ਆਗੂ ਸਾਈ ਅੰਸ਼ ਸੂਰੀ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ਭਾਜਪਾ ਆਗੂ ਸਾਈ ਅੰਸ਼ ਸੂਰੀ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
Publish Date: Tue, 28 Apr 2026 06:48 PM (IST)
Updated Date: Wed, 29 Apr 2026 04:13 AM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਉਪ ਪ੍ਰਧਾਨ ਦੇ ਸਾਈਂਅੰਸ਼ ਸੂਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਾਈਂਅੰਸ਼ ਸੂਰੀ ਨੇ ਦੱਸਿਆ ਕਿ ਸਵੇਰੇ 10:56 ਦੇ ਕਰੀਬ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ ਤੇ ਕਾਲ ਕਰਨ ਵਾਲੇ ਵਿਅਕਤੀ ਨੇ ਖ਼ੁਦ ਨੂੰ ਪੰਜਾਬ ਰੈਜ਼ੀਸਟੈਂਸ ਫਰੰਟ ਨਾਮਕ ਜਥੇਬੰਦੀ ਨਾਲ ਜੁੜਿਆ ਦੱਸਿਆ ਅਤੇ ਆਪਣੀ ਪਛਾਣ ਨਾਮੀ ਗੈਂਗਸਟਰ ਵਜੋਂ ਦਸਦੇ ਹੋਏ ਜਾਨੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਦੌਰਾਨ ਉਸਨੇ ਕਿਹਾ ਕਿ ਗੁਰਦਾਸਪੁਰ ਵਿੱਚ ਭਾਜਪਾ ਦੇ ਇੱਕ ਵਿਅਕਤੀ ਤੇ ਹਾਲ ਹੀ ਵਿੱਚ ਗ੍ਰਨੇਡ ਹਮਲਾ ਕੀਤਾ ਗਿਆ ਹੈ ਅਤੇ ਹੁਣ ਅਗਲਾ ਨਿਸ਼ਾਨਾ ਤੂੰ ਹੈਂ ਅਤੇ ਤੇਰੀ ਗੱਡੀ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਸਾਈਂਅੰਸ਼ ਸੂਰੀ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਅਤੇ ਮੰਗ ਕੀਤੀ ਕਿ ਉਨ੍ਹਾਂ ਦੀ ਤੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਧਮਕੀ ਦੇਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।