ਖ਼ਾਲਸਾ ਕਾਲਜ ਐਜੂਕੇਸ਼ਨ ’ਚ ਕਰਵਾਈ ਵਰਕਸ਼ਾਪ
ਖ਼ਾਲਸਾ ਕਾਲਜ ਐਜੂਕੇਸ਼ਨ ’ਚ ‘ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ’ ਵਿਸ਼ੇ ’ਤੇ ਵਰਕਸ਼ਾਪ
Publish Date: Tue, 28 Apr 2026 08:15 PM (IST)
Updated Date: Wed, 29 Apr 2026 04:17 AM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਜੀਟੀ ਰੋਡ ਵੱਲੋਂ ‘21ਵੀਂ ਸਦੀ ਲਈ ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਉਕਤ ਵਰਕਸ਼ਾਪ ’ਚ ਸਾਇੰਸ ਅਧਿਆਪਕਾ ਡਾ. ਗਗਨਦੀਪ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪੋ੍ਰਗਰਾਮ ਦੀ ਸ਼ਰੂਆਤ ’ਚ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਨਾਲ ਮਿਲ ਕੇ ਆਏ ਹੋਏ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਸਵਾਗਤ ਕੀਤਾ।ਇਸ ਭਾਸ਼ਣ ਦੌਰਾਨ ਡਾ. ਗਗਨਦੀਪ ਕੌਰ ਨੇ ਕਈ ਨਵੀਨਤਾਕਾਰੀ ਸਿੱਖਿਆ ਪਹਿਲੂਆਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਮੰਤਵ ਵਿਦਿਆਰਥੀਆਂ ਨੂੰ ਨਵੀਨ ਸਿੱਖਿਆ ਸ਼ਾਸਤਰਾਂ ਤੋਂ ਵਾਕਿਫ ਕਰਵਾਉਂਦੇ ਹੋਏ, ਉਨ੍ਹਾਂ ਦਾ ਮਾਨਸਿਕ ਪੱਧਰ ਉੱਚਾ ਚੁੱਕਣਾ ਹੈ।ਉਨ੍ਹਾਂ ਕਿਹਾ ਕਿ ਵਰਤਮਾਨ ਯੁੱਗ ’ਚ ਅਜਿਹੇ ਨਵੀਨ ਸਿੱਖਿਆ ਸ਼ਾਸਤਰਾਂ ਦਾ ਏਕੀਕ੍ਰਿਤ ਕਰਨ ਨਾਲ ਵਿਿਦਆਰਥੀ ਵਰਗ ਦੀ ਸੋਚਣ ਸ਼ਕਤੀ ਦਾ ਵਾਧਾ ਤੇ ਵਿਕਾਸ ਹੁੰਦਾ ਹੈ। ਇਸ ਵਰਕਸ਼ਾਪ ਦਾ ਆਯੋਜਨ ਅਸਿਸਟੈਂਟ ਪ੍ਰੋਫੈਸਰ ਡਾ. ਪਾਲ ਅਗਰਵਾਲ ਅਤੇ ਡਾ. ਪੂਜਾ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੇ ਅੰਤ ’ਚ ਡਾ. ਨਿਰਮਲਜੀਤ ਕੌਰ ਨੇ ਡਾ. ਗਗਨਦੀਪ ਕੌਰ ਦਾ ਧੰਨਵਾਦ ਕਰਦੇ ਹੋਏ ਸਨਮਾਨਿਤ ਕੀਤਾ।ਇਸ ਪ੍ਰੋਗਰਾਮ ਦੌਰਾਨ ਸਮੂੰਹ ਸਟਾਫ ਅਤੇ ਵਿਿਦਆਰਥੀ ਹਾਜਰ ਸਨ।