ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ
ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ
Publish Date: Tue, 28 Apr 2026 08:22 PM (IST)
Updated Date: Wed, 29 Apr 2026 04:17 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ :ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮੂਹ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸਫਲਤਾ ਪ੍ਰਾਪਤ ਕਰਨ ਅਤੇ ਆਪਣੇ ਜੀਵਨ ਦੇ ਮਕਸਦਾਂ ’ਚ ਕਾਮਯਾਬ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ਅਰਦਾਸ ਦਿਵਸ ਬੜੀ ਸ਼ਰਧਾ-ਭਾਵਨਾ ਸਹਿਤ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਿਦਆਰਥਣਾਂ ਵੱਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਧਾਰਮਿਕ ਸਮਾਗਮ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਅਰਦਾਸ ਸਿਰਫ਼ ਧਾਰਮਿਕ ਰਸਮ ਨਹੀਂ, ਸਗੋਂ ਇਹ ਮਨ ਨੂੰ ਕੇਂਦ੍ਰਿਤ ਕਰਨ ਅਤੇ ਸਾਕਾਰਾਤਮਕ ਸੋਚ ਨੂੰ ਮਜ਼ਬੂਤ ਬਣਾਉਣ ਦਾ ਇਕ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਮਨ ਦੀ ਸ਼ਾਂਤੀ ਨਾਲ ਪੜ੍ਹਾਈ ਕਰਦੇ ਹਨ ਤਾਂ ਉਹ ਆਪਣੇ ਅਸਲ ਸਮਰੱਥਾ ਨੂੰ ਉਜਾਗਰ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੀਖਿਆਵਾਂ ਦੌਰਾਨ ਸਮੇਂ ਦੀ ਸਹੀ ਸੰਭਾਲ ਕਰਨ ਅਤੇ ਆਤਮ-ਵਿਸ਼ਵਾਸ ਨਾਲ ਅਗਾਂਹ ਵੱਧਣ ਸਬੰਧੀ ਉਤਸ਼ਾਹਿਤ ਕੀਤਾ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਤਣਾਅ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੌਰਾਨ ਸਿਰਫ ਮਿਹਨਤ ਹੀ ਨਹੀਂ, ਸਗੋਂ ਸਹੀ ਯੋਜਨਾ ਅਤੇ ਆਤਮਿਕ ਸੰਤੁਲਨ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਿਦਆਰਥਣਾਂ ਨੂੰ ਨਿਯਮਿਤ ਦੁਹਰਾਈ ਕਰਨ ਅਤੇ ਸਾਕਾਰਾਤਮਕ ਸੋਚ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਅਰਦਾਸ ਕਰਨ ਨਾਲ ਨਵਾਂ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ, ਜਿਸ ਲਈ ਵਿਦਿਆਰਥਣਾਂ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਆਪਣੇ ਲਕਸ਼ ਪ੍ਰਾਪਤ ਕਰਨ ਲਈ ਪੂਰੀ ਲਗਨ ਨਾਲ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਵਿਿਦਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਸਮਾਗਮ ਕਰਵਾਉਂਦਾ ਰਹੇਗਾ। ਇਸ ਸਮਾਗਮ ’ਚ ਵਿਦਿਆਰਥਣਾਂ ਦੀ ਚੰਗੀ ਸਿਹਤ, ਮਾਨਸਿਕ ਧੀਰਜ ਅਤੇ ਪ੍ਰੀਖਿਆਵਾਂ ’ਚ ਉੱਤਮ ਪ੍ਰਦਰਸ਼ਨ ਲਈ ਅਰਦਾਸ ਕੀਤੀ ਗਈ। ਇਸ ਮੌਕੇ ਡਾ. ਮਹਿਲ ਸਿੰਘ ਨੇ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨਾਲ ਮਿਲ ਕੇ ਧਾਰਮਿਕ ਪ੍ਰੀਖਿਆਵਾਂ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਿਦਆਰਥਣਾਂ ਨੂੰ ਵਜ਼ੀਫ਼ਾ ਰਾਸ਼ੀ ਪ੍ਰਦਾਨ ਕੀਤੀ। ਇਸ ਮੌਕੇ ਖਾਲਸਾ ਯੂਨੀਵਰਸਿਟੀ ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਭਾਸ਼ਾਵਾਂ ਡੀਨ ਡਾ. ਰਮਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ਕਾਲਜ ਸਟਾਫ਼ ਤੇ ਵਿਿਦਆਰਥੀ ਹਾਜ਼ਰ ਸਨ।