ਲਿਟਲ ਬੱਡਸ ਪਬਲਿਕ ਸਕੂਲ ’ਚ ਮਨਾਇਆ ਮਾਂ-ਦਿਵਸ
ਲਿਟਲ ਬੱਡਸ ਪਬਲਿਕ ਸਕੂਲ ’ਚ ਮਨਾਇਆ ਮਾਂ-ਦਿਵਸ
Publish Date: Mon, 11 May 2026 03:35 PM (IST)
Updated Date: Tue, 12 May 2026 04:00 AM (IST)
ਮਾਂ ਆਦਿ ਕਾਲ ਤੋਂ ਹੀ ਤਿਆਗ, ਮਮਤਾ ਤੇ ਪਿਆਰ ਦੀ ਮੂਰਤ: ਪ੍ਰਿੰਸੀਪਲ ਸੁਰਿੰਦਰ ਕੌਰ
-ਬੱਚਿਆਂ ਨੇ ਆਪਣੀ ਮਾਂ ਦੇ ਸਤਿਕਾਰ ਵਜੋਂ ਗਾਈਆਂ ਕਵਿਤਾਵਾਂ
ਅਮਨਦੀਪ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਲਿਟਲ ਬੱਡਸ ਪਬਲਿਕ ਸਕੂਲ ਖੰਡਵਾਲਾ ਵਿਖੇ ਪ੍ਰੈਜੀਡੈਂਟ ਸੁਰਿੰਦਰਪਾਲ ਸਿੰਘ ਅਤੇ ਪ੍ਰਿੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਹੇਠ ‘ਮਾਂ-ਦਿਵਸ’ ਸਮਾਰੋਹ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਮਾਂ ਦਿਵਸ ਨਾਲ ਸਬੰਧਤ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ। ਛੋਟੇ ਬੱਚਿਆਂ ਵੱਲੋਂ ਆਪਣੀ ਮਾਂ ਦੇ ਸਤਿਕਾਰ ਵਜੋਂ ਕਵਿਤਾਵਾਂ ਗਾ ਕੇ ਆਪਣਾ ਆਦਰ ਪ੍ਰਗਟ ਕੀਤਾ। ਇਸ ਮੌਕੇ ਤੇ ਬੱਚਿਆਂ ਵੱਲੋਂ ਆਪਣੇ-ਆਪਣੇ ਮਾਤਾ ਲਈ ਸੁੰਦਰ-ਸੰੁਦਰ ਕਾਰਡ ਤਿਆਰ ਕੀਤੇ। ਵਿਿਦਆਰਥਣਾਂ ਵੱਲੋਂ ਪਲੇਅ ਅਤੇ ਡਾਂਸ ਪੇਸ਼ ਕੀਤਾ ਗਿਆ, ਜਿਸ ਨੇ ਸਭ ਦਾ ਦਿਲ ਮੋਹ ਗਿਆ। ਸਕੂਲ ਦੇ ਪ੍ਰੈਜੀਡੈਂਟ ਸੁਰਿੰਦਰਪਾਲ ਸਿੰਘ ਅਤੇ ਪ੍ਰਿੰਸੀਪਲ ਸੁਰਿੰਦਰ ਕੌਰ ਵਲੋਂ ਦੱਸਿਆ ਗਿਆ ਕਿ ਮਾਂ ਦਿਵਸ 1908 ਤੋਂ ਹੋਂਦ ਵਿਚ ਆਇਆ। ਮਾਂ ਆਦਿ ਕਾਲ ਤੋਂ ਹੀ ਤਿਆਗ, ਮਮਤਾ ਅਤੇ ਪਿਆਰ ਦੀ ਮੂਰਤੀ ਹੈ, ਇਸੇ ਦੇ ਸਤਿਕਾਰ ’ਚ ਮਾਂ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਬੱਚਿਆਂ ਦੀ ਜ਼ਿੰਦਗੀ ਵਿਚ ਮਾਂ ਅਤੇ ਮਾਂ ਵੱਲੋਂ ਬੱਚਿਆਂ ਲਈ ਕੀਤੇ ਤਿਆਗ ਨੂੰ ਦਰਸਾਉਂਦੇ ਹੋਏ ਨਾਟਕ ਅਤੇ ਨ੍ਰਿਤ ਪੇਸ਼ ਕੀਤੇ ਗਏ। ਪ੍ਰਿੰਸੀਪਲ ਸੁਰਿੰਦਰ ਕੌਰ ਵੱਲੋਂ ਬੱਚਿਆਂ ਨੂੰ ਘਰ ਵਿਚ ਆਪਣੇ ਮਾਤਾ-ਪਿਤਾ ਦਾ ਆਗਿਆਕਾਰੀ ਬਣਨ ਲਈ ਪ੍ਰੇਰਿਤ ਕੀਤਾ, ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ‘ਪ੍ਰਮਾਤਮਾ ਹਰ ਜਗ੍ਹਾ ਤੇ ਨਹੀਂ ਜਾ ਸਕਦਾ, ਇਸ ਲਈ ਉਨ੍ਹਾਂ ਵੱਲੋਂ ਮਾਂ ਦੀ ਰਚਨਾ ਕੀਤੀ ਗਈ’। ਪ੍ਰੈਜੀਡੈਂਟ ਸੁਰਿੰਦਰਪਾਲ ਸਿੰਘ ਨੇ ਵਿਿਦਆਰਥੀਆਂ ਨੂੰ ਇਸ ਖਾਸ ਦਿਨ ਦਾ ਮਹੱਤਵ ਦੱਸਦੇ ਹੋਏ ਆਪਣੇ ਮਾਤਾ ਦਾ ਸਤਿਕਾਰ ਅਤੇ ਵਿਦਿਆਰਥੀਆਂ ਨੂੰ ਉਦੇਸ਼ ਨੂੰ ਪੂਰਾ ਕਰਨ ਲਈ ਇਕ ਮਾਂ ਵਾਂਗ ਦ੍ਰਿੜ ਇਰਾਦਾ ਰਖਣ ਲਈ ਪੇ੍ਰਰਿਤ ਕੀਤਾ ਅਤੇ ਵਿਿਦਆਰਥੀਆਂ ਨੂੰ ਆਪਣੀਆਂ ਮਾਵਾਂ ਦੀਆਂ ਕੁਰਬਾਨੀਆਂ ਤੇ ਪਿਆਰ ਨੂੰ ਸਨਮਾਨ ਦਿੰਦੇ ਹੋਏ ਇਕ ਦਿਨ ਨਹੀਂ ਸਗੋਂ ਹਰ ਦਿਨ ਮਾਂ ਦਿਵਸ ਦੇ ਰੂਪ ’ਚ ਮਨਾਉਣ ਦਾ ਸੰਦੇਸ਼ ਦਿੱਤਾ। ਬੱਚਿਆਂ ਦੀਆਂ ਮਾਵਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸੱਦਾ ਦੇ ਕੇ ਸਨਮਾਨਿਤ ਕੀਤਾ ਗਿਆ।