ਤਨਿਸ਼ਕਾ ਨੇ ਮੈਰਿਟ ਸੂਚੀ ’ਚ ਬਣਾਇਆ ਸਥਾਨ
ਮਾਡਰਨ ਜਗਤ ਜੋਤੀ ਸੀਨੀਅਰ ਸੈਕੰਡਰੀ ਸਕੂਲ ਦੀ ਤਨਿਸ਼ਕਾ ਨੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ
Publish Date: Mon, 11 May 2026 03:44 PM (IST)
Updated Date: Tue, 12 May 2026 04:00 AM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪ੍ਰੀਖਿਆ ਨਤੀਜਿਆਂ ਵਿਚ ਮਾਡਰਨ ਜਗਤ ਜੋਤੀ ਸੀਨੀਅਰ ਸੈਕੰਡਰੀ ਸਕੂਲ ਨੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਪਰੰਪਰਾ ਨੂੰ ਬਰਕਰਾਰ ਰੱਖਿਆ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਤਨਿਸ਼ਕਾ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦੇ ਦਮ ’ਤੇ ਸਟੇਟ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਵਿਦਿਆਰਥਣ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ, ਸਕੂਲ ਪ੍ਰਬੰਧਕਾਂ ’ਤੇ ਉਨ੍ਹਾਂ ਦੇ ਭਰੋਸੇ ਅਤੇ ਅਧਿਆਪਕਾਂ ਦੀ ਨਿਰੰਤਰ ਅਗਵਾਈ ਨੂੰ ਜਾਂਦਾ ਹੈ। ਸਕੂਲ ਦੇ ਪ੍ਰਿੰਸੀਪਲ ਸੁਮੀਤ ਪੁਰੀ, ਡਾਇਰੈਕਟਰ ਰਿਤੂ ਪੁਰੀ, ਰਮਾ ਪੁਰੀ, ਰਾਹੁਲ, ਮਧੂ, ਸੁਮਨ, ਪ੍ਰਿਅੰਕਾ, ਰਵਿੰਦਰ, ਜਗਜੀਤ, ਰੇਣੂ, ਲਖਵਿੰਦਰ, ਮੋਨਿਕਾ ਅਤੇ ਸਮੂਹ ਸਟਾਫ ਮੈਂਬਰਾਂ ਨੇ ਵਿਦਿਆਰਥਣ ਨੂੰ ਉੱਜਵਲ ਭਵਿੱਖ ਲਈ ਹਾਰਦਿਕ ਅਸੀਸਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਪਰਿਵਾਰ ਨੇ ਉਮੀਦ ਜਤਾਈ ਕਿ ਤਨਿਸ਼ਕਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਫਲਤਾਵਾਂ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਉੱਚਾ ਕਰਦੀ ਰਹੇਗੀ।