ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਕੀਤੀਆਂ ਨਿਯੁਕਤੀਆਂ
ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਕੀਤੀਆਂ ਨਿਯੁਕਤੀਆਂ
Publish Date: Tue, 12 May 2026 04:09 PM (IST)
Updated Date: Wed, 13 May 2026 04:00 AM (IST)
ਸੰਦੀਪ ਕੌਰ ਹਲਕਾ ਪੱਛਮੀ ਦੀ ਪ੍ਰਧਾਨ ਨਿਯੁਕਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਵਿਚ ਹੋਈ। ਇਸ ਦੌਰਾਨ ਹਲਕਾ ਪੱਛਮੀ ਦੇ ਇੰਚਾਰਜ ਦਿਲਬਾਗ ਸਿੰਘ ਅੰਨਗੜ੍ਹ ਤੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਗਰੂਪ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਇਕੱਤਰ ਹੋਏ ਸਮੂਹ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਅਤੇ ਦਿਲਬਾਗ ਸਿੰਘ ਅੰਨਗੜ੍ਹ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਸ਼ਾਨ ਨਾਲ ਜਿੱਤ ਹਾਸਲ ਕੀਤੀ ਜਾਵੇਗੀ।
ਇਸ ਵਾਰ ਲੋਕ ਲਾਰੇ-ਲੱਪੇ ਲਾਉਣ ਵਾਲੀਆਂ ਪਾਰਟੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ। ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਜਗਰੂਪ ਕੌਰ ਨੇ ਸਾਰੀਆਂ ਔਰਤਾਂ ਨੂੰ ਮਹਿਲਾ ਵਿੰਗ ਦੀ ਮਜਬੂਤੀ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਔਰਤਾਂ ਦੇ ਹੱਕਾਂ ਦੀ ਗੱਲ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰਦਾ ਆਇਆ ਹੈ ਤੇ ਹਮੇਸ਼ਾਂ ਔਰਤਾਂ ਦੇ ਹੱਕਾਂ ਲਈ ਡੱਟ ਕੇ ਖੜਾ ਕਰੇਗਾ। ਇਸ ਮੌਕੇ ਹਲਕਾ ਪੱਛਮੀ ਦੀ ਪ੍ਰਧਾਨ ਸੰਦੀਪ ਕੌਰ ਨੂੰ ਨਿਯੁਕਤ ਕੀਤਾ ਗਿਆ। ਸੰਦੀਪ ਕੌਰ ਨੇ ਇਸ ਨਿਯੁਕਤੀ ਲਈ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਦਿਲਬਾਗ ਸਿੰਘ ਅੰਨਗੜ੍ਹ ਤੇ ਜਗਰੂਪ ਕੌਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਡੱਟ ਕੇ ਪ੍ਰਚਾਰ ਤੇ ਪ੍ਰਸਾਰ ਕਰਨਗੇ।
ਇਸ ਦੌਰਾਨ 2 ਵਾਰਡ ਤੋਂ ਕਸ਼ਮੀਰ ਕੌਰ ਵਾਰਡ ਇੰਚਾਰਜ, ਵਾਰਡ 64 ਤੋਂ ਗੋਗੀ ਨੂੰ ਵਾਰਡ ਇੰਚਾਰਜ ਨਿਯੁਕਤ ਕੀਤਾ ਗਿਆ। ਇਸੇ ਦੌਰਾਨ ਛੇਹਰਟਾ ਤੋਂ ਕਾਂਗਰਸ ਛੱਡ ਕੇ ਕਈ ਔਰਤਾਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਈਆਂ। ਸਾਰੀਆਂ ਮਹਿਲਾ ਆਗੂਆਂ ਨੂੰ ਨਿਯੁਕਤੀ ਪੱਤਰ ਤੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਸਤਰੀ ਵਿੰਗ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਜਗਰੂਪ ਕੌਰ ਸੰਧੂ, ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਅੰਮ੍ਰਿਤਸਰ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਹਲਕਾ ਪੂਰਬੀ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ, ਹਲਕਾ ਕੇਂਦਰੀ ਇੰਚਾਰਜ ਨਰਿੰਦਰ ਬਹਿਲ, ਹਲਕਾ ਉੱਤਰੀ ਦੇ ਇੰਚਾਰਜ ਆਰਪੀ ਮੈਣੀ, ਹਲਕਾ ਤਰਨਤਾਰਨ ਦੇ ਇੰਚਾਰਜ ਕੰਚਨਪ੍ਰੀਤ ਕੌਰ, ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਅਤੇ ਪੁਤਲੀਘਰ ਸਰਕਲ ਤੋਂ ਪ੍ਰਧਾਨ ਰਣਧੀਰ ਸਿੰਘ ਗੋਰਾ ਰੰਧਾਵਾ, ਤਰਸੇਮ ਸਿੰਘ ਚੰਗਿਆੜਾ ਆਦਿ ਸ਼ਾਮਲ ਹੋਏ।