ਅਨਿਕਾ ਸ਼ਰਮਾ ਨੇ ਚਾਂਦੀ ਦਾ ਤਮਗਾ ਜਿੱਤਿਆ
ਅਨਿਕਾ ਸ਼ਰਮਾ ਨੇ ਚਾਂਦੀ ਦਾ ਤਗਮਾ ਜਿੱਤਿਆ
Publish Date: Tue, 12 May 2026 04:16 PM (IST)
Updated Date: Wed, 13 May 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਹੁਸ਼ਿਆਰਪੁਰ ਵਿਚ ਹੋਏ ਭਗਤ ਸਿੰਘ ਸੈਣੀ ਮੈਮੋਰੀਅਲ ਤੀਜੇ ਓਪਨ ਬੈਡਮਿੰਟਨ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਟਾਲਵਰਟਸ ਵਰਲਡ ਸਕੂਲ ਦੀ ਵਿਦਿਆਰਥਣ ਅਨਿਕਾ ਸ਼ਰਮਾ (ਚੌਥੀ ਜਮਾਤ) ਨੇ ਇਸ ਵੱਕਾਰੀ ਮੁਕਾਬਲੇ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਅਨਿਕਾ ਨੇ ਆਪਣੇ ਐਥਲੈਟਿਕ ਹੁਨਰ, ਆਤਮ-ਵਿਸ਼ਵਾਸ ਤੇ ਨਿਰੰਤਰ ਅਭਿਆਸ ਰਾਹੀਂ ਇਹ ਉਪਲੱਬਧੀ ਹਾਸਲ ਕੀਤੀ। ਮੁਕਾਬਲੇ ਦੌਰਾਨ ਉਸ ਨੇ ਆਪਣੇ ਮੁਕਾਬਲੇਬਾਜ਼ਾਂ ਨੂੰ ਸਖ਼ਤ ਟੱਕਰ ਦਿੱਤੀ ਅਤੇ ਫਾਈਨਲ ਵਿਚ ਪਹੁੰਚੀ। ਸਕੂਲ ਪਰਿਵਾਰ ਉਸ ਦੀ ਸਫਲਤਾ ਤੇ ਬਹੁਤ ਖੁਸ਼ ਹੈ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਧਾਨੁਕਾ ਅਤੇ ਅਧਿਆਪਕਾਂ ਨੇ ਅਨਿਕਾ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹੈ।