ਲਿਟਲ ਫਲਾਵਰਜ਼ ਸਕੂਲ ਦਾ ਨਤੀਜ਼ਾ 100 ਫੀਸਦੀ ਰਿਹਾ
ਲਿਟਲ ਫਲਾਵਰਜ਼ ਸਕੂਲ ਦਾ ਨਤੀਜ਼ਾ ਸੋ ਫੀਸਦੀ ਰਿਹਾ
Publish Date: Tue, 12 May 2026 04:35 PM (IST)
Updated Date: Wed, 13 May 2026 04:01 AM (IST)
ਪੱਤਰ ਪ੍ਰੇਰਕ, ਸੋਨੂੰ ਮਿਗਲਾਨੀ ਪੰਜਾਬੀ ਜਾਗਰਣ, ਜੰਡਿਆਲਾ ਗੁਰੂ : ਲਿਟਲ ਫਲਾਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਮੰਡੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਦਸਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ। ਜਿਸ ਵਿਚ ਸਕੂਲ ਦੇ ਹੋਣਹਾਰ ਬੱਚਿਆਂ ਨੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਸਬੰਧ ਵਿਚ ਸਕੂਲ ਦੇ ਪ੍ਰਿੰਸੀਪਲ ਵਿਕਰਮਜੀਤ ਚੌਹਾਨ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਕੁੱਲ 35 ਬੱਚਿਆਂ ਨੇ ਪ੍ਰੀਖਿਆ ਵਿਚ ਭਾਗ ਲਿਆ, ਜਿਸ ਵਿਚੋਂ ਸੁਖਮਨਪ੍ਰੀਤ ਕੌਰ ਨੇ ਸਭ ਤੋਂ ਵੱਧ ਨੰਬਰ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਕੌਰ ਨੇ ਵੀ ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਸਕੂਲ ਦੇ ਅਧਿਆਪਕ, ਬੱਚਿਆਂ ਦੀ ਮਿਹਨਤ ਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਂਦਾ ਹੈ।