ਹਰਲੀਨ 94 ਫੀਸਦੀ ਅੰਕਾਂ ਨਾਲ ਰਹੀ ਪਹਿਲੇ ਸਥਾਨ ’ਤੇ
ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਦਸਵੀ ਜਮਾਤ ਦਾ ਨਤੀਜਾ ਸੋ ਫ਼ੀਸਦੀ ਰਿਹਾ
Publish Date: Tue, 12 May 2026 05:22 PM (IST)
Updated Date: Wed, 13 May 2026 04:03 AM (IST)
ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ 10ਵੀ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ ਪੱਤਰ ਪੇ੍ਰਕ, ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ: ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਦਸਵੀ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ। ਵਿਦਿਆਰਥੀਆਂ ਨੇ ਚੰਗੇ ਨੰਬਰ ਪ੍ਰਾਪਤ ਕਰ ਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ। 10ਵੀ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ 94 ਫੀਸਦੀ ਨਾਲ ਪਹਿਲਾ ਸਥਾਨ, ਜਪਨੀਤ ਕੌਰ 93 ਫੀਸਦੀ ਨਾਲ ਦੂਜਾ, ਰਾਹੁਲਦੀਪ ਸਿੰਘ ਤੇ ਅਨੁਭਵ ਕੌਰ 91 ਫੀਸਦੀ ਨਾਲ ਤੀਜਾ, ਜਸਪ੍ਰੀਤ ਕੌਰ ਤੇ ਪੂਜਾ 89 ਫੀਸਦੀ ਨਾਲ ਚੌਥਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਤੇਜਿੰਦਰ ਕੌਰ ਮਲਹੋਤਰਾ ਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਬੱਚਿਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦੇਣ ਦੇ ਨਾਲ-ਨਾਲ ਵਧਾਈ ਵੀ ਦਿੱਤੀ। ਸਕੂਲ ਦੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।