ਹਲਕਾ ਉੱਤਰੀ ’ਚ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕੀਤੀਆਂ ਮੀਟਿੰਗਾਂ
ਹਲਕਾ ਉੱਤਰੀ ’ਚ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕੀਤੀਆਂ ਬੈਠਕਾਂ
Publish Date: Tue, 12 May 2026 05:25 PM (IST)
Updated Date: Wed, 13 May 2026 04:03 AM (IST)

ਸ਼੍ਰੀ ਆਰਤੀ ਦੇਵਾ ਮੰਦਰ ਵਿਖੇ ਟੇਕਿਆ ਮੱਥਾ ਸਨਾਤਨ ਧਰਮ ਸਾਨੂੰ ਇਕ-ਦੂਜੇ ਦਾ ਸਾਥ ਦੇਣਾ ਤੇ ਸਮਾਜ ਸੇਵਾ ਕਰਨੀ ਸਿਖਾਉਂਦਾ : ਅਕਸ਼ੈ ਪੱਤਰ ਪ੍ਰੇਰਕ, ਅਮਨਦੀਪ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅੰਮ੍ਰਿਤਸਰ ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਹਲਕਾ ਉੱਤਰੀ ਦੇ ਵੱਖ-ਵੱਖ ਇਲਾਕਿਆਂ ਵਿਚ ਬੈਠਕਾਂ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਆਰਤੀ ਦੇਵਾ ਮੰਦਰ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਵੀ ਲਿਆ ਅਤੇ ਇਲਾਕੇ ਦੀ ਸੁੱਖ-ਸਮ੍ਰਿੱਧੀ ਲਈ ਅਰਦਾਸ ਕੀਤੀ। ਅਕਸ਼ੈ ਸ਼ਰਮਾ ਨੇ ਗ੍ਰੀਨ ਫੀਲਡ, ਬਟਾਲਾ ਰੋਡ, ਡਾਇਮੰਡ ਐਵੀਨਿਊ ਸਮੇਤ ਕਈ ਇਲਾਕਿਆਂ ਵਿਚ ਲੋਕਾਂ ਨਾਲ ਮੀਟਿੰਗਾਂ ਕਰਦਿਆਂ ਸਮਾਜਿਕ ਤੇ ਵਾਤਾਵਰਣ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਸਾਨੂੰ ਇਕ-ਦੂਜੇ ਦਾ ਸਾਥ ਦੇਣਾ ਅਤੇ ਸਮਾਜ ਸੇਵਾ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਕਰਨਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ ਤਾਂ ਜੋ ਹਰ ਵਰਗ ਦੇ ਲੋਕ ਸਮਾਜ ਵਿਚ ਇੱਜ਼ਤ ਨਾਲ ਅੱਗੇ ਵੱਧ ਸਕਣ। ਉਨ੍ਹਾਂ ਕਿਹਾ ਕਿ ਪ੍ਰਕਿਰਤੀ ਨੇ ਸਾਨੂੰ ਜੀਵਨ ਲਈ ਹਰ ਜ਼ਰੂਰੀ ਚੀਜ਼ ਦਿੱਤੀ ਹੈ ਅਤੇ ਬਦਲੇ ਵਿਚ ਉਹ ਸਿਰਫ਼ ਆਪ ਨੂੰ ਸੁਰੱਖਿਅਤ ਰੱਖਣ ਦੀ ਉਮੀਦ ਕਰਦੀ ਹੈ। ਇਸ ਲਈ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਅਤੇ ਹਰਿਆਵਲੀ ਬਣਾਈ ਰੱਖਣ ਵਿਚ ਯੋਗਦਾਨ ਦੇਣਾ ਚਾਹੀਦਾ ਹੈ। ਅਕਸ਼ੈ ਸ਼ਰਮਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਸੇਵਾ, ਵਾਤਾਵਰਣ ਸੁਰੱਖਿਆ ਅਤੇ ਲੋੜਵੰਦਾਂ ਦੀ ਮਦਦ ਵਰਗੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਹਤਰ ਮਾਹੌਲ ਤੇ ਮਜ਼ਬੂਤ ਸਮਾਜ ਮਿਲ ਸਕੇ। ਇਸ ਮੌਕੇ ਇਲਾਕੇ ਦੇ ਕਈ ਮੋਹਤਬਰ ਵਿਅਕਤੀ ਅਤੇ ਸਥਾਨਕ ਨਿਵਾਸੀ ਵੀ ਮੌਜੂਦ ਸਨ।