ਦਸਵੀਂ ਦੀ ਵਿਦਿਆਰਥਣ ਪਵਨਦੀਪ ਪੰਜਾਬ ’ਚੋਂ ਆਈ ਮੈਰਿਟ ’ਚ
ਗੁਰੂ ਨਾਨਕ ਪਬਲਿਕ ਸਕੂਲ ਦੀ ਦਸਵੀਂ ਦੀ ਵਿਦਿਆਰਥਣ ਪੰਜਾਬ 'ਚੋਂ ਆਈ ਮੈਰਿਟ 'ਚ
Publish Date: Tue, 12 May 2026 05:31 PM (IST)
Updated Date: Wed, 13 May 2026 04:04 AM (IST)
ਪੱਤਰ ਪ੍ਰੇਰਕ, ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਇਲਾਕੇ ਦੀਆਂ ਖੇਡਾਂ, ਸੱਭਿਆਚਾਰ, ਵਿੱਦਿਆ ਤੇ ਹੋਰ ਗਤੀਵਿਧੀਆਂ ’ਚ ਨਾਮਣਾ ਖੱਟਣ ਵਾਲੀ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਦਾ 10ਵੀਂ ਕਲਾਸ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਡਾ. ਗੁਰਮੀਤ ਸਿੰਘ ਚੀਮਾ, ਪ੍ਰਿੰਸੀਪਲ ਬਿਕਰਮਜੀਤ ਸਿੰਘ ਚੀਮਾ ਤੇ ਵਾਈਸ ਪ੍ਰਿੰਸੀਪਲ ਮਨਿੰਦਰਜੀਤ ਕੌਰ ਚੀਮਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਪਵਨਦੀਪ ਕੌਰ ਨੇ 96.6 ਫੀਸਦੀ ਨੰਬਰ ਲੈ ਕੇ ਪੰਜਾਬ ’ਚੋਂ 17ਵਾਂ ਸਥਾਨ ਪ੍ਰਾਪਤ ਕਰ ਕੇ ਮੈਰਿਟ ’ਚ ਆਈ। ਡਾ. ਚੀਮਾ ਨੇ ਕਿਹਾ ਕਿ ਵਿਦਿਆਰਥਣ ਪਵਨਦੀਪ ਕੌਰ ਨੇ ਪੰਜਾਬ ’ਚ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਾਲ ਸਾਡੇ ਸਕੂਲ ਦੇ ਬੱਚੇ ਬੋਰਡ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਆ ਰਹੇ ਹਨ। ਸਾਨੂੰ ਆਪਣੇ ਬੱਚਿਆਂ ’ਤੇ ਮਾਣ ਹੈ, ਉਹ ਬਹੁਤ ਮਿਹਨਤ ਕਰਦੇ ਹਨ। ਵਿਦਿਆਰਥਣ ਪਵਨਦੀਪ ਕੌਰ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਪੂਨਮ ਗੰਗੋਲੀ, ਅਮਨਜੀਤ ਕੌਰ, ਭਗਵੰਤ ਸਿੰਘ, ਮੋਨਿਕਾ ਸ਼ਰਮਾ, ਹਰਜੀਤ ਕੌਰ, ਹਰਮਨਬੀਰ ਕੌਰ, ਅੰਜਨਪ੍ਰੀਤ ਕੌਰ, ਰਾਖੀ ਦੇਵਗਨ, ਸੋਨੀਆ, ਪ੍ਰੀਆ ਤੇ ਹੋਰ ਸਕੂਲ ਸਟਾਫ ਹਾਜ਼ਰ ਸੀ।