ਬੇਅਦਬੀਆਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਗਿੱਲ
ਬੇਅਦਬੀਆਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਗਿੱਲ
Publish Date: Tue, 12 May 2026 05:36 PM (IST)
Updated Date: Wed, 13 May 2026 04:04 AM (IST)
ਪੱਤਰ ਪ੍ਰੇਰਕ, ਅਸੀਸ ਭੰਡਾਰੀ, ਪੰਜਾਬੀ ਜਾਗਰਣ ਚਵਿੰਡਾ ਦੇਵੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਬਹੁਤ ਸਾਰੇ ਇਤਿਹਾਸਕ ਫੈਸਲੇ ਗਏ ਹਨ, ਜਿਸ ਤਹਿਤ ਪਿਛਲੇ ਦਿਨਾਂ ਵਿਚ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆ ਜਾਗਤ ਜੋਤ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ 2026 ਤਹਿਤ ਬੇਅਦਬੀਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਕਾਨੂੰਨ ਪਾਸ ਕੀਤਾ ਗਿਆ, ਜਿਸ ਨਾਲ ਸੁੱਮਚੇ ਸਿੱਖ ਜਗਤ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਮਾਨ ਸਰਕਾਰ ਵੱਲੋਂ ਇਸ ਕਾਨੂੰਨ ਤਹਿਤ ਹੁਣ ਜੋ ਵੀ ਬੇਅਦਬੀ ਕਰਨ ਬਾਰੇ ਸੋਚੇਗਾ ਉਸ ਨੂੰ ਸਖ਼ਤ ਧਾਰਾਵਾਂ ਤਹਿਤ ਸਜ਼ਾ ਹੋਵੇਗੀ ਅਤੇ ਇਸ ਨਾਲ ਪੰਜਾਬ ਅੰਦਰ ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ।