ਸਰਬੱਤ ਦਾ ਭਲਾ ਟਰੱਸਟ ਵੱਲੋਂ ਕਾਲਜ ਲਾਇਬ੍ਰੇਰੀ ਲਈ ਕਿਤਾਬਾਂ ਭੇਂਟ
ਸਰਬੱਤ ਦਾ ਭਲਾ ਟਰੱਸਟ ਵੱਲੋਂ ਕਾਲਜ ਲਾਇਬ੍ਰੇਰੀ ਲਈ ਕਿਤਾਬਾਂ ਭੇਂਟ
Publish Date: Tue, 12 May 2026 05:43 PM (IST)
Updated Date: Wed, 13 May 2026 04:04 AM (IST)
ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਪਣੀ ਵਿਲੱਖਣ ਸੇਵਾ ਕਾਰਜ਼ ਸ਼ੈਲੀ ਸਦਕਾ ਪੂਰੀ ਦੁਨੀਆਂ ਅੰਦਰ ਵਿਸ਼ੇਸ਼ ਪਛਾਣ ਬਣਾਉਣ ਵਾਲੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸਪੀ ਸਿੰਘ ਓਬਰਾਏ ਵੱਲੋਂ ਮਨੁੱਖਤਾ ਦੀ ਭਲਾਈ ਲਈ ਜਿੱਥੇ ਅਨੇਕਾਂ ਹੀ ਸੇਵਾ ਪ੍ਰੋਜੈਕਟ ਚਲਾਏ ਜਾ ਰਹੇ ਹਨ ਉੱਥੇ ਹੀ ਉਹ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਅਮੀਰ ਵਿਰਸੇ ਦੇ ਪ੍ਰਚਾਰ, ਪ੍ਰਸਾਰ ਤੇ ਸੰਭਾਲ ਲਈ ਵੀ ਨਿਰੰਤਰ ਯਤਨਸ਼ੀਲ ਹਨ। ਆਪਣੀ ਇਸ ਸੋਚ ਨੂੰ ਅਮਲ ਚ ਲਿਆਉਂਦਿਆਂ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਪ੍ਰਸਿੱਧ ਤੇ ਇਤਿਹਾਸਕ ਵਿੱਦਿਅਕ ਸੰਸਥਾ ਖਾਲਸਾ ਕਾਲਜ ਅੰਮ੍ਰਿਤਸਰ ਦੀ ਲਾਇਬ੍ਰੇਰੀ ਲਈ 500 ਦੇ ਕਰੀਬ ਕਿਤਾਬਾਂ ਭੇਟ ਕੀਤੀਆਂ ਗਈਆਂ ਹਨ। ਟਰੱਸਟ ਵੱਲੋਂ ਧਰਮ, ਸਾਹਿਤ ਤੇ ਖੋਜ਼ ਨਾਲ ਸਬੰਧਤ ਕਿਤਾਬਾਂ ਪ੍ਰਾਪਤ ਕਰਦਿਆਂ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਇਸ ਵੱਡੇ ਉਪਰਾਲੇ ਲਈ ਡਾ. ਐਸਪੀ ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਉਨ੍ਹਾਂ ’ਤੇ ਮਾਣ ਹੈ। ਇਸ ਮੌਕੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਪ੍ਰੋਫੈਸਰ ਬਾਬਾ ਸਤਨਾਮ ਸਿੰਘ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਲਾਇਬ੍ਰੇਰੀਅਨ ਸੁਖਦੇਵ ਸਿੰਘ,ਬਲਜਿੰਦਰ ਸਿੰਘ, ਹਰਸ਼ਰਨ ਸਿੰਘ ਅਤੇ ਕਮਲਜੀਤ ਕੌਰ ਆਦਿ ਵੀ ਮੌਜੂਦ ਸਨ।