ਪਸਸਫ ਵਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ
ਪਸਸਫ ਵਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ
Publish Date: Tue, 12 May 2026 06:02 PM (IST)
Updated Date: Wed, 13 May 2026 04:06 AM (IST)

ਪੱਤਰ ਪ੍ਰੇਰਕ, ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਿਊਂਸੀਪਲ ਕਮੇਟੀ ਦੇ ਮੁਲਾਜ਼ਮਾਂ ਵਲੋਂ ਸੂਬੇ ਭਰ ਵਿਚ ਆਪਣੀਆਂ ਮੰਗਾਂ ਸਬੰਧੀ ਕੀਤੀ ਗਈ ਹੜਤਾਲ ਦਾ ਪੂਰਾ ਸਮਰਥਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸਸਫ ਵਲੋਂ ਇਨ੍ਹਾਂ ਕਾਮਿਆਂ ਦੀ ਹੜਤਾਲ ਪੂਰੀ ਤਰ੍ਹਾਂ ਜਾਇਜ ਹੈ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਪੰਜਾਬ ਅੰਦਰ ਆਮ ਆਦਮੀਆਂ ਦੀ ਸਰਕਾਰ ਹੁਣ ਖਾਸ ਆਦਮੀਆਂ ਦੀ ਸਰਕਾਰ ਬਣ ਗਈ ਹੈ ਤੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮਸਲਿਆਂ ਲਈ ਕੋਈ ਸਮਾਂ ਨਹੀਂ ਹੈ। ਼ ਆਗੂਆਂ ਵਲੋਂ ਜ਼ਿਲ੍ਹੇ ਦੇ ਸਮੂਹ ਮੁਲਾਜ਼ਮ ਵਰਗ ਨੂੰ ਇਨਾਂ ਕਾਮਿਆਂ ਦੀ ਹੜਤਾਲ ਦਾ ਭਰਪੂਰ ਸਮਰਥਨ ਕਰਨ ਲਈ ਸਫਾਈ ਸੇਵਕਾਂ ਦੀਆਂ ਜੱਥੇਬੰਦੀਆਂ ਵਲੋਂ ਸੂਬੇ ਦੇ ਵੱਖ-ਵੱਖ ਸਥਾਨਾ ਤੇ ਕੀਤੇ ਜਾ ਰਹੇ ਐਕਸ਼ਨਾਂ ਵਿਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ ਹੈ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਗੁਰਬਿੰਦਰ ਸਿੰਘ, ਕੁਲਦੀਪ ਦੌੜਕਾ, ਕਿਸ਼ੋਰ ਚੰਦ ਗਾਜ, ਅਮਿਲ ਕੁਮਾਰ, ਰਜੇੁਸ਼ ਕੁਮਾਰ ਅਮਲੋਹ, ਮਾਲਵਿੰਦਰ ਸਿੰਘ, ਗੁਰਦੇਵ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਕੀਮਪੁਰ, ਬੋਬਿੰਦਰ ਸਿੰਘ, ਜਸਵਿੰਦਰ ਸਿੰਘ ਸੋਜਾ, ਗੁਰਪ੍ਰੀਤ ਰੰਗੀਲਪੁਰ, ਬਲਵਿੰਦਰ ਭੁੱਟੋ, ਸਿਮਰਜੀਤ ਬਰਾੜ, ਮਨੋਹਰ ਲਾਲ ਸ਼ਰਮਾ, ਸੁਭਾਸ਼ ਚੰਦਰ, ਪ੍ਰੇਮ ਚੰਦ ਆਜ਼ਾਦ, ਸਰਬਜੀਤ ਸਿੰਘ ਪੱਟੀ, ਕੁਲਦੀਪ ਵਾਲੀਆ, ਚਮਕੌਰ ਸਿੰਘ ਨਾਭਾ, ਇੰਦਰਜੀਤ ਵਿਰਦੀ, ਮੋਹਣ ਸਿੰਘ ਪੂਨੀਆ, ਜਸਵੀਰ ਸਿੰਘ ਸ਼ੀਰਾ, ਲਖਵਿੰਦਰ ਸਿੰਘ ਖਾਨਪੁਰ, ਆਦਿ ਆਗੂ ਵੀ ਹਾਜ਼ਰ ਸਨ।