ਮਾਣਹਾਨੀ ਮਾਮਲੇ ਦੀ ਸੁਣਵਾਈ 26 ਨੂੰ
ਮਾਣਹਾਨੀ ਮਾਮਲੇ ਦੀ ਸੁਣਵਾਈ 26 ਮਈ ਨੂੰ
Publish Date: Tue, 12 May 2026 06:52 PM (IST)
Updated Date: Wed, 13 May 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਮੰਤਰੀ ਰਹੇ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਵਿਰੁੱਧ ਦਾਇਰ ਮਾਣਹਾਨੀ ਮਾਮਲੇ ਦੀ ਸੁਣਵਾਈ ਹੋਈ। ਸੀਜੇਐੱਮ ਸੁਪ੍ਰੀਤ ਕੌਰ ਨੇ ਅਗਲੀ ਤਰੀਕ 26 ਮਈ ਨਿਰਧਾਰਤ ਕੀਤੀ। ਕੇਸ ਦੀ ਨੁਮਾਇੰਦਗੀ ਕਰ ਰਹੇ ਵਕੀਲ ਕਿਰਨਪ੍ਰੀਤ ਸਿੰਘ ਮੋਨੂੰ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਜਿਰਹਾ ਮੰਗਲਵਾਰ ਨੂੰ ਪੂਰੀ ਹੋ ਗਈ। ਇਹ ਪ੍ਰਕਿਰਿਆ 2023 ਤੋਂ ਅਦਾਲਤ ’ਚ ਚੱਲ ਰਹੀ ਸੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਤੇ ਆਸ਼ੀਸ਼ ਖੇਤਾਨ ਨੇ ਮਜੀਠੀਆ ’ਤੇ ਡਰੱਗ ਤਸਕਰੀ ਦਾ ਦੋਸ਼ ਲਾਇਆ ਸੀ। ਆਸ਼ੀਸ਼ ਖੇਤਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ’ਚ ਮਾਫ਼ੀ ਮੰਗ ਚੁੱਕੇ ਹਨ।