ਸੇਂਟ ਪੀਟਰ ਕਾਨਵੈਂਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸੇਂਟ ਪੀਟਰ ਕਾਨਵੈਂਟ ਸਕੂਲ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 12 May 2026 07:33 PM (IST)
Updated Date: Wed, 13 May 2026 04:10 AM (IST)

ਐੱਮਡੀ ਸੰਧੂ ਤੇ ਪ੍ਰਿੰਸੀਪਲ ਡਾ. ਪੂਜਾ ਪ੍ਰਭਾਕਰ ਨੇ ਦਿੱਤੀਆਂ ਸ਼ੁਭਕਾਮਨਾਵਾਂ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਸੇਂਟ ਪੀਟਰ ਕਾਨਵੈਂਟ ਹਾਈ ਸਕੂਲ ਦੇ ਬੱਚਿਆਂ ਨੇ ਮੱਲਾਂ ਮਾਰਦੇ ਹੋਏ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਐੱਮਡੀ ਰਣਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਡਾ. ਪੂਜਾ ਪ੍ਰਭਾਕਰ ਨੇ ਹੋਣਹਾਰ ਵਿਿਦਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਮੂੰਹ ਮਿੱਠਾ ਕਰਵਾਇਆ। ਐੱਮਡੀ ਰਣਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਡਾ. ਪੂਜਾ ਪ੍ਰਭਾਕਰ ਨੇ ਦੱਸਿਆ ਕਿ ਦਸਵੀਂ ਦੇ ਨਤੀਜਿਆਂ ਵਿਚ ਅਰਵਿੰਦਰ ਕੌਰ ਨੇ 87 ਫ਼ੀਸਦੀ ਅੰਕਾਂ ਨਾਲ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਅੰਸ਼ਿਕਾ ਨੇ 86 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਰਿਧੀਮਾ ਅਰੋੜਾ ਨੇ 83 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਾਕੀ ਬੱਚਿਆਂ ਦਾ ਨਤੀਜਾ ਵੀ 100 ਫ਼ੀਸਦੀ ਰਿਹਾ ਹੈ ਅਤੇ ਸਾਰਿਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਸਕੂਲ ਦੇ ਐੱਮਡੀ ਰਣਜੀਤ ਕੌਰ ਸੰਧੂ, ਪ੍ਰਿੰਸੀਪਲ ਡਾ. ਪੂਜਾ ਪ੍ਰਭਾਕਰ ਅਤੇ ਲੀਗਲ ਐਡਵਾਈਜ਼ਰ ਅਨੂਪ੍ਰੀਤ ਕੌਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਅਧਿਆਪਕਾਂ ਵੱਲੋਂ ਵੀ ਕਰਵਾਈ ਗਈ ਸਖਤ ਮਿਹਨਤ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਦਾ ਸਿਹਰਾ ਅਧਿਆਪਕਾਂ ਵਿਦਿਆਰਥੀਆਂ ਨੂੰ ਸਾਂਝੇ ਤੌਰ ’ਤੇ ਜਾਂਦਾ ਹੈ। ਕਿਸੇ ਵੀ ਸਫਲਤਾ ਵਿਚ ਇਨਸਾਨ ਦੇ ਗੁਰੂ ਦਾ ਹੱਥ ਜਰੂਰ ਹੁੰਦਾ ਹੈ ਅਤੇ ਵਿਦਿਆਰਥੀਆਂ ਦੀ ਕਾਮਯਾਬੀ ਪਿੱਛੇ ਅਧਿਆਪਕ ਦੀ ਸਮਰਪਣ ਭਾਵਨਾ ਹੁੰਦੀ ਹੈ। ਉਨ੍ਹਾਂ ਨੂੰ ਸਿੱਖਿਆ ਵਿਚ ਮਾਹਰ ਬਣਾਉਣਾ ਤੇ ਉੱਚ ਅਹੁਦਿਆਂ ਤੱਕ ਪਹੁੰਚਾਉਣਾ ਚੰਗੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਕਾਰਗੁਜਾਰੀ ’ਤੇ ਨਿਰਭਰ ਹੁੰਦਾ ਹੈ। ਸਕੂਲ ਦੀ ਟਾਪਰ ਰਹੀ ਅਰਵਿੰਦਰ ਕੌਰ ਦੇ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਬੱਚਿਆਂ ਦੇ ਮਾਪੇ ਵੀ ਇਨ੍ਹਾਂ ਸ਼ਾਨਦਾਰ ਨਤੀਜਿਆਂ ਤੋਂ ਬੇਹੱਦ ਖੁਸ਼ ਨਜ਼ਰ ਆਏ।